ਚੰਡੀਗੜ, 22 ਨਵੰਬਰ (ਪੰਜਾਬ ਪੋਸਟ ਬਿਊਰੋ) – ਵਿਜੀਲੈਂਸ ਬਿਊਰੋ ਪੰਜਾਬ ਵਲੋਂ ਪੀ.ਐਸ.ਪੀ.ਸੀ.ਐਲ ਸਬ-ਡਵੀਜ਼ਨ ਵੈਸਟ ਟੈਕਨੀਕਲ
ਪੀ.ਐਸ.ਪੀ.ਸੀ.ਐਲ ਪਟਿਆਲਾ ਵਿਖੇ ਤਾਇਨਾਤ ਵਧੀਕ ਜੇ.ਈ ਅਵਤਾਰ ਸਿੰਘ ਨੂੰ 10000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਧੀਕ ਜੇ.ਈ ਨੂੰ ਜਗਦੀਪ ਸਿੰਘ ਵਾਸੀ ਰਾਮ ਨਗਰ ਪਟਿਆਲਾ ਦੀ ਸ਼ਿਕਾਇਤ ‘ਤੇ 10000 ਰੁਪਏ ਰਿਸ਼ਵਤ ਲੈਦਿਆਂ ਕਾਬੂ ਕੀਤਾ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਵਧੀਕ ਜੇ.ਈ ਵਲੋਂ ਉਸ ਦੇ ਘਰ ਦੇ ਬਿਜਲੀ ਦੇ ਮੀਟਰ ਦੀ ਰਫਤਾਰ ਘੱਟ ਕਰਕੇ ਬਿਜਲੀ ਦੀ ਖੱਪਤ ਘੱਟ ਦਰਸਾਉਣ ਬਦਲੇ 10000 ਰੁਪਏ ਮੰਗੇ ਹਨ।
ਵਿਜੀਲੈਂਸ ਨੇ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਵਧੀਕ ਜੇ.ਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੇ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ਼ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media