ਨਹੀਂ ਕਰਨ ਦਿੱਤੀ ਜਾਵੇਗੀ ਪੀਲੀ ਲਾਈਨ ਉਲੰਘਣਾ- ਓ.ਪੀ ਸੋਨੀ
ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਹਾਲ ਬਾਜ਼ਾਰ, ਕਟੜਾ ਜੈਮਲ ਸਿੰਘ ਅਤੇ ਜੋਸਨ ਮਾਰਕੀਟ ਦੀਆਂ
ਦੁਕਾਨਦਾਰਾਂ ਦਾ ਇਕ ਵਫ਼ਦ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਮਿਲਿਆ।ਦੁਕਾਨਦਾਰਾਂ ਨੇ ਸੋਨੀ ਦੇ ਧਿਆਨ ਵਿੱਚ ਲਿਆਂਦਾ ਕਿ ਹਾਲ ਬਾਜ਼ਾਰ ਵਿਖੇ ਪਾਰਕਿੰਗ ਦੀ ਕੋਈ ਵੀ ਥਾਂ ਨਹੀਂ ਹੈ ਜਿਸ ਕਰਕੇ ਦੁਕਾਨਦਾਰਾਂ ਨੂੰ ਕਾਫੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਪੁਲਿਸ ਵੱਲੋਂ ਵੀ ਹਾਲ ਬਾਜ਼ਾਰ ਅੰਦਰ ਪਾਰਕਿੰਗ ਨਹੀਂ ਕਰਨ ਦਿੱਤੀ ਜਾ ਰਹੀ, ਜਿਸ ਕਰਕੇ ਉਨ੍ਹਾਂ ਦੇ ਵਪਾਰ ਨੂੰ ਕਾਫੀ ਨੁਕਸਾਨ ਝੱਲਣਾ ਪੈ ਰਿਹਾ ਹੈ।
ਸੋਨੀ ਨੇ ਦੁਕਾਨਦਾਰਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਦੀ ਪਾਰਕਿੰਗ ਸਮੱਸਿਆ ਦਾ ਹੱਲ ਜਰੂਰ ਕੀਤਾ ਜਾਵੇਗਾ ਅਤੇ ਮੁਆਇਨਾ ਕਰਕੇ ਪਾਰਕਿੰਗ ਦਾ ਨਵਾਂ ਸਥਾਨ ਦਿੱਤਾ ਜਾਵੇਗਾ।ਸੋਨੀ ਨੇ ਕਿਹਾ ਕਿ ਅੰਮ੍ਰਿਤਸਰ ਵਿਖੇ ਰੋਜਾਨਾ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਆਉਂਦੇ ਹਨ ਅਤੇ ਉਨ੍ਹਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਕਿਸੇ ਵੀ ਵਾਹਨ ਨੂੰ ਪੀਲੀ ਲਾਈਨ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ।ਉਨਾਂ ਨੇ ਦੁਕਾਨਦਾਰਾਂ ਨੂੰ ਕਿਹਾ ਕਿ ਉਹ ਅਗਲੇ ਹਫ਼ਤੇ ਮੁੜ ਹਾਲ ਬਾਜ਼ਾਰ ਦਾ ਦੌਰਾ ਕਰਨਗੇ ਅਤੇ ਪਾਰਕਿੰਗ ਲਈ ਨਵੇਂ ਸਥਾਨ ਦੀ ਚੋਣ ਕੀਤੀ ਜਾਵੇਗੀ।
ਇਸ ਮੌਕੇ ਵਪਾਰ ਮੰਡਲ ਦੇ ਪ੍ਰਧਾਨ ਪਿਆਰੇ ਲਾਲ ਸੇਠ, ਸੁਰਿੰਦਰ ਦੁੱਗਲ, ਸਮੀਰ ਜੈਨ, ਡੀ.ਕੇ ਬਜਾਜ, ਜੋਸਨ ਮਾਰਕੀਟ ਦੇ ਪ੍ਰਧਾਨ ਗੌਰਵ ਭੱਲਾ, ਕਟੜਾ ਸ਼ੇਰ ਸਿੰਘ ਯੂਨੀਅਨ ਦੇ ਪ੍ਰਧਾਨ ਰਾਜੇਸ਼ ਸੋਹੀ, ਗੁਰਜੀਤ ਸਿੰਘ, ਰਾਜੀਵ ਕਪੂਰ, ਅਮਨਦੀਪ ਸਿੰਘ, ਸੁਨੀਲ ਕਾਉਂਟੀ ਤੋਂ ਇਲਾਵਾ ਵੱਡੀ ਗਿਣਤੀ ‘ਚ ਦੁਕਾਨਦਾਰ ਹਾਜਰ ਸਨ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media