Saturday, April 4, 2026

ਡੀ.ਟੀ.ਐਫ ਵਲੋਂ ਐਸ.ਡੀ.ਐਮ ਸਮਰਾਲਾ ਨੂੰ ਸੌਂਪਿਆ ਗਿਆ ਮੰਗ ਪੱਤਰ

1 ਦਸੰਬਰ ਨੂੰ ਸਿੱਖਿਆ ਮੰਤਰੀ ਦੀ ਰਿਹਾਇਸ਼ ਵੱਲ ਕੀਤਾ ਜਾਵੇਗਾ ਰੋਸ ਮਾਰਚ
ਸਮਰਾਲਾ, 22 ਨਵੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ) ਪੰਜਾਬ ਵਲੋਂ ਸੂਬਾ ਚੋਣ PPNJ2211201923ਇਜਲਾਸ ਦੇ ਫੈਸਲੇ ਤਹਿਤ ਤਹਿਸੀਲ ਪੱਧਰ ‘ਤੇ ਸਿੱਖਿਆ, ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਬੰਧਿਤ ਮੰਗ ਪੱਤਰ ਸਿੱਖਿਆ ਮੰਤਰੀ ਦੇ ਨਾਂ ਐਸ.ਡੀ.ਐਮ ਸਮਰਾਲਾ ਨੂੰ ਸੌਂਪਿਆ ਗਿਆ।
            ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਜਨਰਲ ਸਕੱਤਰ ਰੁਪਿੰਦਰਪਾਲ ਗਿੱਲ ਨੇ ਦੱਸਆ ਕਿ ਪਿਛਲੇ ਸਮੇਂ ਵਿੱਚ ਸਰਕਾਰਾਂ ਨੇ ਸਿੱਖਿਆ ਅਤੇ ਅਧਿਆਪਕਾਂ ਨੂੰ ਅਣਗੌਲਿਆ ਕੀਤਾ ਹੈ।ਜਿਸ ਦੇ ਸਿੱਟੇ ਵਜੋਂ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਪਛੜ ਰਿਹਾ ਹੈ ਅਤੇ ਅਧਿਆਪਕ ਵਰਗ ਨੂੰ ਹਾਸ਼ੀਏ ਤੇ ਧੱਕ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦਾ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਦੇਣ ਦੀ ਜਿੰਮੇਵਾਰੀ ਤੋਂ ਭੱਜਣ, ਘੱਟਗਿਣਤੀ ਵਾਲੇ ਵਿਦਿਆਰਥੀਆਂ ਵਾਲੇ ਸਕੂਲਾਂ ਨੂੰ ਬੰਦ ਕਰਨ, ਮਿਡਲ ਸਕੂਲਾਂ ਵਿੱਚ ਅਸਾਮੀਆਂ ਵਿੱਚ ਕਟੌਤੀ ਕਰਨ ਅਤੇ ਪ੍ਰਾਇਮਰੀ ਸਕੂਲਾਂ ਵਿੱਚ ਹੈਡ ਟੀਚਰ ਦੀ ਅਸਾਮੀ ਦੇਣ ‘ਤੇ ਕਈ ਤਰ੍ਹਾਂ ਦੀਆਂ ਸ਼ਰਤਾਂ ਲਗਾਉਣ ਵਿਚੋਂ ਉਪਜੇ ਮਸਲਿਆਂ ਦੇ ਸਾਰਥਿਕ ਹੱਲ ਦੀ ਮੰਗ ਨੂੰ ਲੈ ਕੇ ਫਰੰਟ ਵਲੋਂ ਸਰਕਾਰ ਨੂੰ ਮੰਗ ਪੱਤਰ ਸੌਂਪਿਆ ਗਿਆ।ਆਗੂਆਂ ਨੇ ਕਿਹਾ ਕਿ ਜੇਕਰ ਇਨ੍ਹਾਂ ਮੰਗਾਂ ਦੇ ਹੱਲ ਲਈ ਪੰਜਾਬ ਸਰਕਾਰ ਵਲੋਂ ਕੋਈ ਠੋਸ ਕਦਮ ਨਾ ਉਠਾਏ ਗਏ ਤਾਂ ਪਹਿਲੀ ਦਸੰਬਰ ਨੂੰ ਸੰਗਰੂਰ ਸ਼ਹਿਰ ਵਿਖੇ ਸੂਬਾ ਪੱਧਰੀ ਰੈਲੀ ਕਰਨ ਉਪਰੰਤ ਸਿੱਖਿਆ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮਾਰਚ ਕਰਦੇ ਹੋਏ ਸੰਘਰਸ਼ ਦਾ ਬਿਗਲ ਵਜਾਇਆ ਜਾਵੇਗਾ। ਇਸ ਮੌਕੇ ਡੀ.ਟੀ.ਐਫ ਆਗੂ ਤਰਲੋਚਨ ਸਿੰਘ ਸਮਰਾਲਾ, ਮਨਪ੍ਰੀਤ ਸਿੰਘ ਸਮਰਾਲਾ, ਤਲਵਿੰਦਰ ਸਿੰਘ, ਕਮਲਜੀਤ ਸਿੰਘ, ਪਰਮਜੀਤ ਸਿੰਘ, ਦਰਸ਼ਨ  ਸਿੰਘ ਵੀ ਹਾਜਰ ਸਨ।

Check Also

ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …

Leave a Reply