ਲੌਂਗੋਵਾਲ, 24 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬੀਤੇ ਦਿਨੀ ਸੰਗਰੂਰ ਜਿਲੇ ਦੇ ਸਟੇਡੀਅਮ ਵਿਖੇ ਹੋਈਆਂ 41ਵੀਆਂ ਸਟੇਟ ਪੱਧਰੀ ਪ੍ਰਾਇਮਰੀ ਖੇਡਾਂ ਵਿੱਚ ਗੋਲਡ ਮੈਡਲ ਜਿੱਤ ਕੇ ਜ਼ਿਲ੍ਹੇ ਦਾ ਨਾਂ ਰੋਸ਼ਨ ਕੀਤਾ।ਵਧੇਰੇ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਰਾਕੇਸ਼ ਕੁਮਾਰ ਗੋਇਲ ਨੇ ਦੱਸਿਆ ਕਿ 41ਵੀਆਂ ਸਟੇਟ ਪੱਧਰੀ ਅੰਡਰ 11 ਪ੍ਰਾਇਮਰੀ ਖੇਡਾਂ ਜੋ ਕਿ ਸੰਗਰੂਰ ਜਿਲੇ ਵਿਖੇ ਹੋਈਆਂ।ਜਿਨਾਂ ਵਿੱਚ 22 ਜਿਲ੍ਹਿਆਂ ਨੇ ਭਾਗ ਲਿਆ।ਸੰਗਰੂਰ ਜ਼ਿਲ੍ਹੇ ਵਲੋਂ ਭਾਗ ਲੈਂਦੇ ਹੋਏ ਸੀ.ਬੀ.ਐਸ.ਈ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਇਲਾਕੇ ਦੀ ਨਾਮਵਾਰ ਵਿੱਦਿਅਕ ਸੰਸਥਾ ਸਰਸਵਤੀ ਵਿੱਦਿਆ ਮੰਦਰ ਸੀਨੀ. ਸੈਕੰਡਰੀ ਸਕੂਲ ਸ਼ਾਹਪੁਰ ਰੋਡ ਚੀਮਾਂ ਦੀਆਂ ਵਿਦਿਆਰਥਣਾਂ ਦਮਨਪ੍ਰੀਤ ਕੌਰ ਤੇ ਰਾਜਵੀਰ ਕੌਰ ਨੇ ਨੈਸ਼ਨਲ ਸਟਾਈਲ ਕਬੱਡੀ ਵਿੱਚ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਪਹਿਲੀ ਪੁਜ਼ੀਸ਼ਨ ਹਾਸਿਲ ਕਰਕੇ ਗੋਲਡ ਮੈਡਲ ਪ੍ਰਾਪਤ ਕੀਤਾ।ਇਹਨਾਂ ਨੇ ਇਹ ਪੁਜੀਸ਼ਨਾਂ ਹਾਸਿਲ ਕਰਕੇ ਆਪਣੇ ਜ਼ਿਲ੍ਹੇ ਦਾ ਨਾਂ ਰੋਸ਼ਨ ਕੀਤਾ ਹੈ।ਸਕੂਲ ਪਹੁੰਚਣ ‘ਤੇ ਜੇਤੂ ਖਿਡਾਰਣਾਂ ਸਮੇਤ ਕੋਚ ਗਗਨਪ੍ਰੀਤ ਸਿੰਘ, ਅਸ਼ੋਕ ਕੁਮਾਰ ਦਾ ਪ੍ਰਿੰਸੀਪਲ ਰਾਕੇਸ਼ ਕੁਮਾਰ, ਮੈਡਮ ਕਮਲ ਗੋਇਲ, ਸਮੂਹ ਸਟਾਫ਼, ਮੈਨੇਜਮੈਂਟ ਅਤੇ ਵਿਦਿਆਰਥੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media