Monday, March 9, 2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਕਰਵਾਏ

PUNJ2401201913ਮਲੋਟ, 24 ਨਵੰਬਰ (ਪੰਜਾਬ ਪੋਸਟ – ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਖੇ ਕਲੱਸਟਰ ਪੱਧਰ ‘ਤੇ ਕੰਪਰੀਹੈਨਸਿਵ ਅਚੀਵਮੈਟ ਟੈਸਟ ਅਧੀਨ ਗਿਆਨ ਉਤਸਵ ਪ੍ਰੋਗਰਾਮ ਤਹਿਤ ਭਾਸ਼ਣ ਮੁਕਾਬਲੇ ਕਰਵਾਏ ਗਏ।ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਨੂੰ ਸਮਰਪਿਤ ਇਹ ਸਮਾਗਮ ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲੇ ਨਾਲ ਕਰਵਾਇਆ ਗਿਆ।ਸਮਾਗਮ ਵਿੱਚ ਸਤਿਗੁਰ ਦੇਵ ਰਾਜ ਪੱਪੀ ਅਤੇ ਸੁਭਦੀਪ ਸਿੰਘ ਬਿੱਟੂ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਅਮਰਜੀਤ ਸਿੰਘ ਲੈਕਚਰਾਰ ਪੰਜਾਬੀ, ਮਨੋਹਰ ਲਾਲ ਸ਼ਰਮਾ ਲੈਕਚਰਾਰ ਕਾਮਰਸ ਅਤੇ ਕਰਮਜੀਤ ਕੌਰ ਪੰਜਾਬੀ ਮਿਸਟ੍ਰੈਸ ਨੇ ਜੱਜ ਦੀ ਭੂਮਿਕਾ ਨਿਭਾਈ।  
ਸਤਿਗੁਰ ਦੇਵ ਰਾਜ ਪੱਪੀ ਨੇ ਕਿਹਾ ਕਿ ਇਸ ਤਰਾਂ ਦੇ ਸਮਾਗਮ ਬੱਚਿਆਂ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਕਰਦੇ ਹਨ।ਸੁਭਦੀਪ ਸਿੰਘ ਬਿੱਟੂ ਨੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਪ੍ਰਿੰਸੀਪਲ ਵਿਜੈ ਗਰਗ ਨੇ ਮਹਿਮਾਨਾਂ ਨੂੰ ‘ਜੀ ਆਇਆਂ’।ਸਟੇਜ ਦੀ ਕਾਰਵਾਈ ਜਸਵਿੰਦਰ ਸਿੰਘ ਡੀ.ਪੀ.ਈ ਨੇ ਸੰਭਾਲੀ।ਭਾਸ਼ਣ ਮੁਕਾਬਲੇ ਵਿੱਚ ਮਨਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਖਾਣ ਵਾਲਾ, ਗਗਨਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲੇਰੀਆ, ਖੁਸ਼ਦੀਪ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਈਨਾਖੇੜਾ ਨੇ ਪੁਜੀਸ਼ਨਾਂ ਹਾਸਲ ਕੀਤੀਆਂ।ਇਹਨਾ ਦਾ ਮੁੱਖ ਮਹਿਮਾਨ ਵਲੋਂ ਇਨਾਮਾਂ ਨਾਲ ਸਨਮਾਨ ਕੀਤਾ ਗਿਆ।ਮੁਕਾਬਲੇ ਵਿੱਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਸਰਟੀਫਿਕੇਟ ਦਿੱਤੇ ਗਏ।
ਸੁਰੇਸ਼ ਕੁਮਾਰ ਸ.ਸ ਮਾਸਟਰ, ਸੰਦੀਪ ਮੱਕੜ ਮੈਥ ਮਾਸਟਰ, ਰਾਜੀਵ ਕੁਮਾਰ ਮੈਥ ਮਾਸਟਰ, ਮੈਡਮ ਸੁਮਨ ਲਤਾ ਅਤੇ ਰਸ਼ਨ ਸਿੰਘ ਸਾਇੰਸ ਅਧਿਆਪਕ ਆਦਿ ਨੂੰ ਸਨਮਾਨ ਚਿੰਨ ਭੇਟ ਕੀਤੇ ਗਏ ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਵੀ ਹਾਜ਼ਰ ਸਨ।

   
 

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply