ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਹੋਦਿਆ ਸਕੂਲਜ਼ ਕੰਪਲੈਕਸ ਅੰਮ੍ਰਿਤਸਰ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਪਿੰ੍ਰੰਸੀਪਲ ਅਤੇ ਸਹੋਦਿਆ ਸਕੂਲਜ਼ ਕੰਪਲੈਕਸ ਦੇ ਚੇਅਰਮੈਨ ਡਾ: ਧਰਮਵੀਰ ਸਿੰਘ ਦੀ ਅਗਵਾਈ ਵਿੱਚ ਬਾਲ ਦਿਵਸ ਸਬੰਧੀ ਸਮਾਗਮ ਆਯੋਜਨ ਕੀਤਾ ਗਿਆ।ਜਿਸ ਵਿੱਚ ਡਾ: ਮਨਜੀਤ ਸਿੰਘ ਡਿਪਟੀ ਡਾਇਰੈਕਟਰ ਸੀ.ਬੀ.ਐਸ.ਈ ਬਤੌਰ ਮੁੱਖ ਮਹਿਮਾਨ, ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਅਤੇ ਜੀ.ਟੀ ਰੋਡ ਸਕੂਲ ਦੇ ਮੈਂਬਰ ਇੰਚਾਰਜ ਭਾਗ ਸਿੰਘ ਅਣਖੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਚੇਅਰਮੈਨ ਸਹੋਦਿਆ ਡਾ: ਧਰਮਵੀਰ ਸਿੰਘ ਨੇ ਸਾਰੇ ਮਹਿਮਾਨਾਂ ਦਾ ਹਾਰਦਿਕ ਸਵਾਗਤ ਕੀਤਾ।ਮਹਿਮਾਨਾਂ ਅਤੇ ਸਹੋਦਯਾ ਸਕੂਲਜ਼ ਕੰਪਲੈਕਸ ਦੇ ਅਹੁਦੇਦਾਰਾਂ ਵਲੋਂ ਸ਼ਮਾ ਰੌਸ਼ਨ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ।
ਸਕੂਲ ਦੇ ਸੀਨੀਅਰ ਵਿਦਿਆਰਥੀਆਂ ਵਲੋਂ ਸੁਆਗਤੀ ਗੀਤ ਉਪਰੰਤ ਗੀਤ-ਸੰਗੀਤ, ਭੰਗੜਾ ਅਤੇ ਡਾਂਸ ਪੇਸ਼ ਕੀਤਾ।ਸਹੋਦਿਆ ਸਕੂਲਜ਼ ਕੰਪਲੈਕਸ ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨਤਾਰਨ ਅਧੀਨ ਚੱਲ ਰਹੇ ਸੀ.ਬੀ.ਐਸ.ਈ. ਦੇ ਵੱਖ-ਵੱਖ ਸਕੂਲਾਂ ਦੇ 120 ਹੋਣਹਾਰ ਵਿਦਿਆਰਥੀਆਂ ਨੂੰ ਸ਼ਾਨਦਾਰ ਕਾਰਗੁਜਾਰੀ ਲਈ ‘ਜੈਮ ਆਫ ਸਹੋਦਿਆ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਸਹੋਦਯਾ ਸਕੂਲਜ਼ ਕੰਪਲੈਕਸ ਵਲੋਂ ਮੁੱਖ ਮਹਿਮਾਨ ਡਾ: ਮਨਜੀਤ ਸਿੰਘ ਅਤੇ ਵਿਸ਼ੇਸ਼ ਮਹਿਮਾਨਾਂ ਨੂੰ ਵੀ ਸਨਮਾਨਿਤ ਕੀਤਾ ਗਿਆ।ਸਹੋਦਿਆ ਸਕੂਲਜ਼ ਕੰਪਲੈਕਸ ਦੇ ਸਕੱਤਰ ਡਾ: ਅਨੀਤਾ ਭੱਲਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ । 
ਇਸ ਮੌਕੇੇ ਚੀਫ਼ ਐਡਵਾਈਜ਼ਰ ਸਹੋਦਿਆ ਡਾ: ਅਨੀਤਾ ਭੱਲਾ, ਵਿੱਤ ਸਕੱਤਰ ਡਾ: ਅੰਜਨਾ ਗੁਪਤਾ, ਡਾਇਰੈਕਟਰ ਵਿਜੇ ਮਹਿਰਾ, ਪ੍ਰਿੰਸੀਪਲ ਸ਼੍ਰੀਮਤੀ ਉਰਮਿੰਦਰ ਕੌਰ, ਸੁਨੀਲ ਮਹਿਰਾ, ਪ੍ਰਿੰਸੀਪਲ ਰਿਪੁਦਮਨ ਕੌਰ, ਪ੍ਰਿੰਸੀਪਲ ਰਮਨ ਦੂਆ, ਪ੍ਰਿੰਸੀਪਲ ਸ਼ਬਨਮ ਸ਼ਰਮਾ, ਪ੍ਰਿੰਸੀਪਲ ਸੀਮਾ ਮਹਿਤਾ, ਪ੍ਰਿੰਸੀਪਲ ਮਨਰਾਜ ਕੌਰ, ਨਗੀਨ ਸਿੰਘ ੱਬਲ, ਸੁਖਜਿੰਦਰ ਸਿੰਘ ਪਿ੍ਰੰਸ, ਵੱਖ-ਵੱਖ ਸਕੂਲਾਂ ਦੇ ਪਿ੍ਰੰਸੀਪਲ, ਅਧਿਆਪਕ ਅਤੇ ਵਿਦਿਆਰਥੀ ਸ਼ਾਮਲ ਹੋਏ।ਪ੍ਰੋਗਰਾਮ ਦਾ ਸਮਾਪਨ ਰਾਸ਼ਟਰੀ ਗਾਣ ਨਾਲ ਹੋਇਆ ।
Punjab Post Daily Online Newspaper & Print Media