1 ਦਸੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ ਉਦਘਾਟਨੀ ਸਮਾਰੋਹ ਤੇ ਖੇਡੇ ਜਾਣਗੇ ਚਾਰ ਮੈਚ
ਕਪੂਰਥਲਾ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 1 ਤੋਂ 10 ਦਸੰਬਰ
ਤੱਕ ਕਰਵਾਏ ਜਾ ਰਹੇ ਵਿਸ਼ਵ ਕਬੱਡੀ ਕੱਪ ਦੀ ਸ਼ੁਰੂਆਤ ਪਹਿਲੀ ਦਸੰਬਰ ਨੂੰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਤੋਂ ਹੋਵੇਗੀ।ਡਿਪਟੀ ਕਮਿਸ਼ਨਰ ਕਪੂਰਥਲਾ ਅਤੇ ਖੇਡ ਵਿਭਾਗ ਦੇ ਡਾਇਰੈਕਟਰ ਸੰਜੇ ਪੋਪਲੀ ਵੱਲੋਂ ਉਦਘਾਟਨੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।ਇਸੇ ਦੌਰਾਨ ਜਿਥੇ ਦੋਵਾਂ ਅਧਿਕਾਰੀਆਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਉਥੇ ਉਨ੍ਹਾਂ ਵੱਲੋਂ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਦਾ ਦੌਰਾ ਕਰਕੇ ਸਾਰੇ ਲੋੜੀਂਦੇ ਪ੍ਰਬੰਧਾਂ ਦੀ ਵਿਉਂਤਬੰਦੀ ਕੀਤੀ ਗਈ।ਉਨ੍ਹਾਂ ਗਰਾਊਂਡ ਦੀ ਤਿਆਰੀ, ਸਟੇਜ, ਸਟੇਡੀਅਮ ਦੀ ਸਜਾਵਟ, ਬੈਠਣ ਦੇ ਪ੍ਰਬੰਧਾਂ, ਟ੍ਰੈਫਿਕ, ਸੁਰੱਖਿਆ, ਬੈਰੀਕੇਡਿੰਗ, ਪਾਰਕਿੰਗ, ਖਿਡਾਰੀਆਂ ਦੇ ਠਹਿਰਨ, ਆਉਣ-ਜਾਣ, ਰਿਫਰੈਸ਼ਮੈਂਟ ਅਤੇ ਹੋਰਨਾਂ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ।
ਖੇਡ ਵਿਭਾਗ ਦੇ ਡਾਇਰੈਕਟਰ ਸੰਜੇ ਪੋਪਲੀ ਨੇ ਇਸ ਮੌਕੇ ਦੱਸਿਆ ਕਿ ਵਿਸ਼ਵ ਕਬੱਡੀ ਕੱਪ ਦੇ ਉਦਘਾਟਨੀ ਸਮਾਰੋਹ ਤੋਂ ਇਲਾਵਾ ਸੁਲਤਾਨਪੁਰ ਲੋਧੀ ਵਿਖੇ ਚਾਰ ਮੈਚ ਵੀ ਖੇਡੇ ਜਾਣਗੇ।ਉਨ੍ਹਾਂ ਦੱਸਿਆ ਕਿ ਇਸ ਸਮਾਰੋਹ ਵਿਚ 9 ਦੇਸ਼ਾਂ ਦੇ 162 ਖਿਡਾਰੀਆਂ ਤੋਂ ਇਲਾਵਾ 72 ਮੈਂਬਰਾਂ ਦਾ ਸਹਾਇਕ ਸਟਾਫ ਵੀ ਭਾਗ ਲਵੇਗਾ। ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਵਿਚ ਭਾਗ ਲੈ ਰਹੇ ਦੇਸ਼ਾਂ ਵਿਚ ਭਾਰਤ, ਅਮਰੀਕਾ, ਆਸਟ੍ਰੇਲੀਆ, ਇੰਗਲੈਂਡ, ਸ੍ਰੀਲੰਕਾ, ਕੀਨੀਆ, ਨਿਊਜ਼ੀਲੈਂਡ, ਪਾਕਿਸਤਾਨ ਅਤੇ ਕੈਨੇਡਾ ਸ਼ਾਮਿਲ ਹਨ।ਉਨ੍ਹਾਂ ਦੱਸਿਆ ਕਿ ਇਸ ਟੂਰਨਾਮੈਂਟ ਦਾ ਸਮਾਪਨ ਸਮਾਰੋਹ ਸ਼ਹੀਦ ਭਗਤ ਸਿੰਘ ਸਟੇਡੀਅਮ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ, ਜਿਥੇ ਫਾਈਨਲ ਮੈਚ ਤੋਂ ਇਲਾਵਾ ਤੀਜੇ ਅਤੇ ਚੌਥੇ ਸਥਾਨ ਲਈ ਮੈਚ ਹੋਣਗੇ।ਇਸ ਤੋਂ ਇਲਾਵਾ ਅੰਮਿ੍ਰਤਸਰ, ਫ਼ਿਰੋਜ਼ਪੁਰ, ਬਠਿੰਡਾ, ਪਟਿਆਲਾ ਅਤੇ ਅਨੰਦਪੁਰ ਸਾਹਿਬ ਵਿਖੇ ਵੀ ਮੈਚ ਖੇਡੇ ਜਾਣਗੇ।
Check Also
ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ
ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …
Punjab Post Daily Online Newspaper & Print Media