Wednesday, April 15, 2026

ਪਿੰਡ ਜੌਂਸ ਮੁਹਾਰ ਵਿਖੇ ਕਰਵਾਇਆ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਅੰਮ੍ਰਿਤਸਰ /ਅਜਨਾਲਾ, 24 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇੰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ PUNJ2401201932ਜੌਂਸ ਮੁਹਾਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਸਵੇਰੇ ਤੋਂ ਸਮਾਗਮ ਦੀ ਅਰੰਭਤਾ ਕੀਤੀ ਗਈ।ਇਸ ਸਮੇਂ ਪੁੱਜੀਆਂ ਸੰਗਤਾਂ ਨੂੰ ਰਾਗੀ ਸਿੰਘਾਂ, ਢਾਡੀ ਤੇ ਕਵੀਸ਼ਰ ਜਥਿਆਂ ਨੇ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ।ਕਥਾਵਾਚਕਾਂ ਨੇ ਵਹਿਮਾਂ ਭਰਮਾਂ ਦਾ ਤਿਆਗ ਕਰਕੇ ਸੰਗਤਾਂ ਨੂੰ ਗੁਰਬਾਣੀ ਅਨੁਸਾਰ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ।ਪਿੰਡ ਜੌਂਸ ਦੇ ਵਾਸੀਆਂ ਨੇ ਉਤਸ਼ਾਹ ਨਾਲ ਸੇਵਾ ਵਿਚ ਹਿੱਸਾ ਪਾਇਆ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਸਮਾਗਮ ਪਿੰਡ ਵਿਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਕਰਵਾਇਆ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।  
 

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …

Leave a Reply