ਧੂਰੀ/ਲੌਂਗੋਵਾਲ, 24 ਨਵੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਪ੍ਰਬੰਧਕੀ ਟਰੱਸਟੀ ਡਾ. ਐਸ.ਪੀ ਸਿੰਘ ਓਬਰਾਏ
ਵਲੋਂ ਵਿੱਢੀ ਗਈ ਮਾਨਵ ਸੇਵਾ ਮੁਹਿੰਮ ਦੇ ਤਹਿਤ ਬਾਬਾ ਮਿਹਰ ਦਾਸ ਪਿਆਓ ਵਾਲੇ ਦੇ ਅਸਥਾਨ `ਤੇ ਲੌਂਗੋਵਾਲ ਵਿਖੇ 408ਵਾਂ ਮੁਫ਼ਤ ਅੱਖਾਂ ਦੀ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਾਇਆ ਗਿਆ। ਜਿਸ ਦਾ ਉਦਘਾਟਨ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਸੁਖਮਿੰਦਰ ਸਿੰਘ ਵਲੋਂ ਕੀਤਾ ਗਿਆ।ਇਸ ਕੈਂਪ ਵਿਚ ਅੱਖਾਂ ਦੇ ਮਾਹਿਰ ਡਾ. ਅਤੁਲ ਕੱਕੜ ਦੀ ਟੀਮ ਵਲੋਂ 630 ਮਰੀਜ਼ਾਂ ਦੀ ਜਾਂਚ ਕੀਤੀ ਗਈ।315 ਮਰੀਜ਼ਾਂ ਨੂੰ ਮੁਫ਼ਤ ਐਨਕਾਂ ਤੇ ਦਵਾਈਆਂ ਦਿੱਤੀਆਂ ਗਈਆਂ ਅਤੇ 67 ਮਰੀਜ਼ਾਂ ਦੇ ਲੈਂਜ਼ ਪਾਏ ਗਏ।
ਇਸ ਕੈਂਪ ਲਈ ਟਰੱਸਟ ਦੇ ਆਲ ਇੰਡੀਆ ਪ੍ਰਧਾਨ ਜੱਸਾ ਸਿੰਘ, ਡਾ. ਦਲਜੀਤ ਸਿੰਘ ਗਿੱਲ, ਡਾ. ਬਲਕਾਰ ਸਿੰਘ, ਤਰਸੇਮ ਸਿੰਗਲਾ, ਭਰਤ ਹਰੀ ਸ਼ਰਮਾ, ਬਿੱਟੂ ਬੀਰ ਕਲਾਂ ਅਤੇ ਬਾਬਾ ਮਿਹਰ ਦਾਸ ਪਿਆਓ ਵਾਲੇ ਚੈਰੀਟੇਬਲ ਕਮੇਟੀ ਦੇ ਪ੍ਰਬੰਧਕਾਂ ਦਾ ਉਚੇਚਾ ਸਹਿਯੋਗ ਰਿਹਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media