Thursday, March 19, 2026

ਧੂਰੀ ਦੇ ਕਿਸਾਨ ਦੀ ਝੋਲੀ ਪਿਆ `ਅਚੀਵਰ ਐਵਾਰਡ`, ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੀਤਾ ਸਨਮਾਨਿਤ

ਧੂਰੀ/ਲੌਂਗੋਵਾਲ, 24 ਨਵੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਕਪੂਰਥਲਾ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ PUNJ2401201936ਦੌਰਾਨ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਬ-ਡਵੀਜ਼ਨ ਧੂਰੀ ਦੇ ਪਿੰਡ ਭਦਲਵੱਡ ਦੇ ਅਗਾਂਹਵਧੂ ਕਿਸਾਨ ਹਰਵਿੰਦਰ ਸਿੰਘ ਨੂੰ ‘ਅਚੀਵਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ ਹੈ। ਹਰਵਿੰਦਰ ਸਿੰਘ ਨੂੰ ਬੀਜ਼ ਉਤਪਾਦਨ ਦੇ ਨਾਲ-ਨਾਲ ਅਗਾਂਹਵਧੂ ਅਤੇ ਵਾਤਾਵਰਣ ਪ੍ਰੇਮੀ ਕਿਸਾਨ ਹੋਣ ਸਦਕਾ ਇਹ ਮਾਣਮੱਤਾ ਸਨਮਾਨ ਹਾਸਲ ਹੋਇਆ ਹੈ।
             ਹਰਵਿੰਦਰ ਸਿੰਘ ਵੱਲੋਂ ਆਪਣੀਆਂ ਖਾਣ ਪੀਣ ਦੀਆਂ ਪਰਿਵਾਰਕ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਘਰੇਲੂ ਬਗੀਚੀ ਵੀ ਸਥਾਪਤ ਕੀਤੀ ਗਈ ਹੈ।ਇਸ ਦੇ ਨਾਲ ਹੀ ਹਰਵਿੰਦਰ ਸਿੰਘ, ਫਸਲਾਂ ਦੀ ਰਹਿੰਦ ਖੂੰਹਦ ਨੂੰ ਬਿਨਾਂ ਅੱਗ ਲਗਾਏ ਰੋਟਾਵੇਟਰ ਅਤੇ ਜ਼ੀਰੋ ਡਰਿਲ ਨਾਲ ਬਿਜਾਈ ਕਰਕੇ ਵਾਤਾਵਰਣ ਸੰਭਾਲ ਵਿੱਚ ਵੱਡਾ ਯੋਗਦਾਨ ਪਾ ਰਿਹਾ ਹੈ ਤੇ ਉਸ ਵਲੋਂ ਦੂਜੇ ਕਿਸਾਨਾਂ ਨੂੰ ਵੀ ਇਸ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ।ਖੇਤੀਬਾੜੀ ਵਿਭਾਗ ਪੰਜਾਬ ਦੇ ਅਧਿਕਾਰੀਆਂ ਅਤੇ ਕੇ.ਵੀ.ਕੇ ਖੇੜੀ ਦੇ ਐਸੋਸੀਏਟ ਡਾਇਰੈਕਟਰ ਡਾ. ਮਨਦੀਪ ਸਿੰਘ ਤੋਂ ਸਮੇਂ ਸਮੇਂ ‘ਤੇ ਸੇਧ ਲੈਣ ਵਾਲਾ ਹਰਵਿੰਦਰ ਸਿੰਘ ਖੇਤੀਬਾੜੀ ਯੂਨੀਵਰਸਿਟੀ ਕਿਸਾਨ ਕਲੱਬ ਲੁਧਿਆਣਾ ਅਤੇ ਨੌਜਵਾਨ ਕਿਸਾਨ ਗਰੁੱਪ ਦਾ ਮੈਂਬਰ ਵੀ ਹੈ। 

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply