Saturday, June 27, 2026

ਮੋਟਰ ਸਾਇਕਲ ਦੇ ਸਲੰਸਰਾਂ ‘ਚ ਤਕਨੀਕੀ ਫੇਰ ਬਦਲ ਕਰਕੇ ਪਟਾਕੇ ਮਾਰਨ ‘ਤੇ ਪਾਬੰਦੀ

ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਜਗਮੋਹਨ ਸਿੰਘ, Sh.Jagmohan Singh PPS DCP L&Oਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਮੋਟਰ ਸਾਇਕਲ ਚਾਲਕਾਂ ਵਲੋਂ ਸਲੰਸਰਾਂ ਵਿੱਚ ਤਕਨੀਕੀ ਫੇਰ ਬਦਲ ਕਰਕੇ ਸ਼ਹਿਰ ਵਿੱਚ ਚਲਦੇ ਸਮੇਂ ਜਾਣ-ਬੁਝ ਕੇ ਉੱਚੀ ਆਵਾਜ਼ ਪੈਦਾ ਕਰਦੇ ਹਨ ਅਤੇ ਤੈਅਸ਼ੁਦਾ ਮਾਲਕਾਂ ਤੋਂ ਜ਼ਿਆਦਾ ਸ਼ੋਰ ਪ੍ਰਦੂਸ਼ਣ ਪੈਦਾ ਕਰਦੇ ਹਨ ਅਤੇ ਪਟਾਕੇ ਮਾਰਦੇ ਹਨ।ਜਿਸ ਨਾਲ ਆਮ ਜਨਤਾ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਸ਼ੋਰ ਪ੍ਰਦੂਸ਼ਣ ਵੀ ਫੈਲਾਉਣ ਅਤੇ ਪਟਾਕੇ ਮਾਰਨ ‘ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।ਇਹ ਪਾਬੰਦੀ ਦਾ ਹੁਕਮ 22 ਜਨਵਰੀ 2020 ਤੱਕ ਲਾਗੂ ਰਹੇਗਾ।
 

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …

Leave a Reply