ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਜਗਮੋਹਨ ਸਿੰਘ,
ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਸ਼ਹਿਰ ਵਿੱਚ ਦੋ ਪਹੀਆਂ ਵਾਹਨਾਂ ਤੇ ਚੱਲਦੇ ਸਮੇਂ ਆਪਣਾ ਮੂੰਹ ਰੁਮਾਲ, ਮਫਰਲ, ਪਰਨਾ ਅਤੇ ਹੋਰ ਕਾਂ ਕਈ ਤਰਾਂ ਦੇ ਕੱਪੜਿਆਂ ਨਾਲ ਢੱਕ ਕੇ ਰੱਖਦੇ ਹਨ।ਜਿਸ ਦਾ ਫਾਇਦਾ ਉਠਾ ਕੇ ਗੈਰ ਸਮਾਜਿਕ ਤੱਤਵ ਆਪਣੀ ਪਹਿਚਾਣ ਛੁਪਾੳਂਦੇ ਹਨ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਅਤੇ ਅਪਰਾਧਾਂ ਨੂੰ ਅੰਜ਼ਾਮ ਦੇ ਕੇ ਆਪਣੀ ਪਹਿਚਾਣ ਛੁਪਾਉਣ ਵਿੱਚ ਕਾਮਯਾਬ ਹੋ ਜਾਂਦੇ ਹਨ ਇਸ ਕਰਕੇ ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 22 ਜਨਵਰੀ 2020 ਤੱਕ ਲਾਗੂ ਰਹੇਗਾ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media