Saturday, September 19, 2026

ਲੌਂਗੋਵਾਲ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਸੁਰਿੰਦਰਪਾਲ ਸਿੰਘ ਬੱਦੋਵਾਲ ਦੇ ਚਲਾਣੇ `ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਿੰਦਰਪਾਲ SGPC Logoਸਿੰਘ ਬੱਦੋਵਾਲ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਲੌਂਗੋਵਾਲ ਨੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸੁਰਿੰਦਰਪਾਲ ਸਿੰਘ ਬੱਦੋਵਾਲ ਇੱਕ ਸੁਲਝੇ ਹੋਏ ਧਾਰਮਿਕ ਆਗੂ ਸਨ।ਜਿੰਨਾਂ ਦੇ ਚਲਾਣੇ ਨਾਲ ਉਨ੍ਹਾਂ ਦੇ ਪਰਿਵਾਰ ਦੇ ਨਾਲ ਨਾਲ ਪੰਥਕ ਹਲਕਿਆਂ ਵਿਚ ਵੀ ਵੱਡਾ ਘਾਟਾ ਪਿਆ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਵੀ ਕੀਤੀ।
    ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਵੀ ਜਥੇਦਾਰ ਬੱਦੋਵਾਲ ਦੇ ਅਕਾਲ ਚਲਾਣੇ `ਤੇ ਦੁੱਖ ਪ੍ਰਗਟ ਕੀਤਾ ਹੈ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply