ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਪੈਂਦੇ
ਇਲਾਕੇ ਢਪੱਈ ਰੋਡ ਵਿਖੇ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਲੱਗਣ ਵਾਲੀਆਂ ਸਟਰੀਟ ਲਾਈਟਾਂ ਦੇ ਕੰਮ ਦੀ ਸ਼ੁਰੂਆਤ ਕੀਤੀ।ਉਨ੍ਹਾਂ ਦੱਸਿਆ ਕਿ ਢੱਪਈ ਰੋਡ, ਇਸਲਾਮਾਬਾਦ, ਹਰੀਪੁਰਾ ਅਤੇ ਝਬਾਲ ਰੋਡ ਵਿਖੇ ਇਹ ਲਾਈਟਾਂ ਪਹਿਲਾਂ ਲਗਾਈਆਂ ਜਾਣਗੀਆਂ ਅਤੇ ਇਕ ਮਹੀਨੇ ਦੇ ਅੰਦਰ ਅੰਦਰ ਇਹ ਕੰਮ ਪੂਰਾ ਕੀਤਾ ਜਾਵੇਗਾ।
ਸੋਨੀ ਨੇ ਦੱਸਿਆ ਕਿ ਇਹ ਐਲ.ਈ.ਡੀ ਲਾਈਟਾਂ ਬਹੁਤ ਵਧੀਆ ਤਕਨਾਲੋਜੀ ਨਾਲ ਤਿਆਰ ਕੀਤੀਆਂ ਗਈਆਂ ਹਨ ਅਤੇ ਕੰਪਨੀ ਵੱਲੋਂ ਇਨ੍ਹਾਂ ਲਾਈਟਾਂ ਦਾ ਇਕ ਸਾਫਟਵੇਅਰ ਵੀ ਤਿਆਰ ਕੀਤਾ ਗਿਆ ਜਿਸ ਨਾਲ ਕੰਪਨੀ ਨੂੰ ਲਾਈਟ ਖਰਾਬ ਹੋਣ ਤੇ ਜਾਣਕਾਰੀ ਉਪਲੱਬਧ ਹੋਵੇਗੀ।
ਮੇਅਰ ਕਰਮਜੀਤ ਸਿੰਘ ਰਿੰਟੂ ਨੇ ਦੱਸਿਆ ਕਿ ਸ਼ਹਿਰ ਵਿੱਚ ਐਲ.ਈ.ਡੀ ਲਾਈਟਾਂ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਨਗਰ ਨਿਗਮ ਦੇ ਸਾਰੇ 85 ਵਾਰਡਾਂ ਵਿੱਚ ਇਹ ਲਾਈਟਾਂ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲਾਈਆਂ ਦਾ ਠੇਕਾ ਪੂਨਾ ਦੀ ਕੰਪਨੀ ਨੂੰ ਦਿੱਤਾ ਗਿਆ ਹੈ ਜੋ ਕਿ 5 ਸਾਲ ਤੱਕ ਇਨ੍ਹਾਂ ਦੀ ਦੇਖ ਰੇਖ ਕਰੇਗੀ। ਮੇਅਰ ਨੇ ਦੱਸਿਆ ਕਿ ਇਨ੍ਹਾਂ ਸਾਰੀਆਂ ਲਾਈਟਾਂ ਦਾ ਕੰਟਰੋਲ ਸੈਂਟਰ ਨਗਰ ਨਿਗਮ ਦੇ ਦਫ਼ਤਰ ਵਿਖੇ ਹੋਵੇਗਾ ਅਤੇ ਕੋਈ ਵੀ ਲਾਈਟ ਬੰਦ ਹੋਣ ਦੀ ਸੂਰਤ ਵਿੱਚ ਕੰਪਨੀ ਨੂੰ ਤੁਰੰਤ ਪਤਾ ਲੱਗ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਸਾਰਾ ਪ੍ਰੋਜੈਕਟ ਸਮਾਰਟ ਸਿਟੀ ਅਤੇ ਨਗਰ ਨਿਗਮ ਦਾ ਸਾਂਝਾ ਉਪਰਾਲਾ ਹੈ।
ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਕੌਂਸਲਰ ਮਹੋਸ਼ ਖੰਨਾ, ਸੁਰਿੰਦਰ ਕੁਮਾਰ ਛਿੰਦਾ, ਸਰਬਜੀਤ ਲਾਟੀ, ਪਰਮਜੀਤ ਬਤਰਾ, ਵਾਈਸ ਚੇਅਰਮੈਨ ਲਘੂ ਉਦਯੋਗ ਦੇਸ ਰਾਜ ਭਗਤ, ਅਨੁਰਾਗ ਮਹਾਜਨ ਐਸ.ਈ.ਨਗਰ ਨਿਗਮ, ਜੇ.ਈ ਨਰਿੰਦਰ ਕੁਮਾਰ, ਤਰਸੇਮ ਲਾਲ, ਸਤਪਾਲ, ਅਸ਼ਵਨੀ ਅਰੋੜਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
Check Also
ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …
Punjab Post Daily Online Newspaper & Print Media