Tuesday, March 3, 2026

ਘੱਟਗਿਣਤੀ ਭਾਈਚਾਰੇ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਯਕੀਨੀ ਬਣਾਇਆ ਜਾਵੇ -ਮਸੀਹ

ਘੱਟਗਿਣਤੀਆਂ ਦੇ ਬਕਾਇਆ ਮਸਲਿਆਂ ਸਬੰਧੀ ਕੀਤੀ ਅਹਿਮ ਮੀਟਿੰਗ
ਅੰਮ੍ਰਿਤਸਰ, 26 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਬੱਚਤ ਭਵਨ ਵਿਖੇ ਪੰਜਾਬ ਰਾਜ ਘੱਟਗਿਣਤੀ ਕਮਿਸ਼ਨ ਦੇ PPNJ2611201908ਚੇਅਰਮੈਨ ਮਨੱਵਰ ਮਸੀਹ ਵੱਲੋਂ ਘੱਟਗਿਣਤੀ ਭਾਈਚਾਰੇ ਨੂੰ ਦਰਪੇਸ਼ ਆਉਂਦੀਆਂ ਮੁਸ਼ਕਲਾਂ ਅਤੇ ਕਾਇਆ ਮਸਲਿਆਂ ਨੂੰ ਲੈ ਕੇ ਜਿਲ੍ਹਾ ਅਧਿਕਾਰੀਆਂ  ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ, ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ, ਸੰਦੀਪ ਰਿਸ਼ੀ ਵਧੀਕ ਕਮਿਸ਼ਨਰ ਨਗਰ ਨਿਗਮ, ਸ਼ਿਵਰਾਜ ਸਿੰਘ ਬੱਲ, ਸ੍ਰੀਮਤੀ ਸੁਮਿਤ ਮੁਧ, ਦੀਪਕ ਭਾਟੀਆ (ਸਾਰੇ ਐਸ.ਡੀ.ਐਮ), ਜਗਮੋਹਨ ਸਿੰਘ ਏ.ਡੀ.ਸੀਪੀ, ਪਲਵ ਸ੍ਰੇਸ਼ਟਾ ਜਿਲ੍ਹਾ ਭਲਾਈ ਅਫਸਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।
     ਮਨੱਵਰ ਮਸੀਹ ਨੇ ਕਿਹਾ ਕਿ ਘੱਟਗਿਣਤੀ ਭਾਈਚਾਰੇ ਨੂੰ ਆਉਂਦੀਆਂ ਮੁਸ਼ਕਲਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ।ਉਨ੍ਹਾਂ ਨੇ ਪਿੰਡ ਫਤਿਹਗੜ੍ਹ ਸ਼ੁਕਰਚੱਕ ਵਿਖੇ ਪੰਚਾਇਤੀ ਜਮੀਨ ਤੇ ਬਣਦੇ ਗਿਰਜਾਘਰ ਦੀ ਕਾਰਵਾਈ ਨੂੰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਅਤੇ ਕਿਹਾ ਕਿ ਇਹ ਜਮੀਨ ਸਬੰਧਤ ਭਾਈਚਾਰੇ ਨੂੰ ਮੁਹੱਈਆ ਕਰਵਾਈ ਜਾਵੇ ਅਤੇ ਇਸ ਦੀ ਬਣਦੀ ਰਿਪੋਰਟ 15 ਦਿਨਾਂ ਦੇ ਅੰਦਰ ਅੰਦਰ ਕਮਿਸ਼ਨ ਨੂੰ ਪੁੱਜਦਾ ਕੀਤੀ ਜਾਵੇ।ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਾਮਬਾਗ ਵਿਖੇ ਬਣੇ ਗਿਰਜਾਘਰ ਵਿੱਚ ਨਵੀਂਆਂ ਟਾਈਲਾਂ ਲਗਾਈਆਂ ਜਾਣ। ਚੇਅਰਮੈਨ ਨੇ ਬਕਾਇਆ ਮਸਲਿਆਂ ਵਿੱਚ ਸੁਲਤਾਨਵਿੰਡ ਵਿਖੇ ਸਾਂਝੇ ਈਸਾਈ ਕਬਰਿਸਤਾਨ ਦਾ ਕਬਜ਼ਾ ਦੇਣ ਸਬੰਧੀ ਵੀ ਜਿਲ੍ਹਾ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ।
     ਮਸੀਹ ਨੇ ਸਿਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬੱਚਿਆਂ ਨੂੰ ਪ੍ਰੀ ਮੈਟ੍ਰਿਕ ਸਕਾਲਰਸ਼ਿਪ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਬੰਧੀ ਸਾਰਾ ਡਾਟਾ ਜਲਦ ਤੋਂ ਜਲਦ ਅਪਲੋਡ ਕਰਨ ਤਾਂ ਜੋ ਬੱਚਿਆਂ ਨੂੰ ਬਣਦਾ ਵਜੀਫਾ ਸਮੇਂ ਸਿਰ ਦਿੱਤਾ ਜਾ ਸਕੇ।ਉਨ੍ਹਾਂ ਨੇ ਕਿਹਾ ਕਿ ਜਿੰਨਾਂ ਬੱਚਿਆਂ ਨੂੰ ਅਜੇ ਤੱਕ ਵਜੀਫਾ ਨਹੀਂ ਮਿਲਿਆ ਦੀ ਰਿਪੋਰਟ ਬਣਾ ਕੇ ਕਮਿਸ਼ਨ ਨੂੰ ਜਲਦ ਤੋਂ ਜਲਦ ਸੌਪੀ ਜਾਵੇ।ਮਸੀਹ ਨੇ ਬੈਕਵਰਡ ਜਾਤੀ ਦੇ ਸਰਟੀਫਿਕੇਟ ਬਣਾਉਣ ਸਬੰਧੀ ਆਉਂਦੀਆਂ ਮੁਸ਼ਕਲਾਂ ਦਾ ਜਿਕਰ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਬੈਕਵਰਡ ਜਾਤੀ ਦੇ ਸਰਟੀਫਿਕੇਟ ਜਲਦੀ ਬਣਾਏ ਜਾਣ ਅਤੇ ਉਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਸਮੱਸਿਆ ਨਾ ਆਉਣ ਦਿੱਤੀ ਜਾਵੇ।ਚੇਅਰਮੈਨ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਗਲੀ ਮੀਟਿੰਗ ਤੱਕ ਸਾਰੇ ਪੈਡਿੰਗ ਪਏ ਮਸਲੇ ਹੱਲ ਹੋਣੇ ਚਾਹੀਦੇ ਹਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …

Leave a Reply