ਅੰਮ੍ਰਿਤਸਰ, 26 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਡਜ ਵੈਲੀ
ਪਬਲਿਕ ਸਕੂਲ ਵੱਲੋਂ ਗੁਰੂ ਨਾਨਕ ਆਡੀਟੋਰੀਅਮ ਵਿਖੇ ਕਰਵਾਏ ਗਏ 9ਵੇਂ ਸਲਾਨਾ ਥੀਏਟਰ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸੋਨੀ ਨੇ ਬੋਲਦਿਆਂ ਕਿਹਾ ਕਿ ਬੱਚਿਆਂ ਨੂੰ ਸਿਖਿਆ ਦੇ ਨਾਲ ਨਾਲ ਸਭਿਆਚਾਰਕ ਗਤੀਵਿਧੀਆਂ ਵਿੱਚ ਵੀ ਵੱਧ ਚੜ ਕੇ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸਭਿਆਚਾਰਕ ਗਤੀਵਿਧੀਆਂ ਵਿੱਚ ਭਾਗ ਲੈਣ ਨਾਲ ਜਿਥੇ ਬੱਚਿਆਂ ਦਾ ਮਾਨਸਿਕ ਵਿਕਾਸ ਹੁੰਦਾ ਹੈ ਉਥੇ ਸਰੀਰਕ ਪੱਖੋਂ ਵੀ ਤੰਦਰੁਸਤ ਰਹਿੰਦੇ ਹਨ। ਉਨਾਂ ਨੇ ਬੱਚਿਆਂ ਵੱਲੋਂ ਪੈਸ਼ ਕੀਤੇ ਗਏ ਸਭਿਆਚਾਰ ਪ੍ਰੋਗਰਾਮ ਦੀ ਵੀ ਤਰੀਫ ਕੀਤੀ ਅਤੇ ਜੇਤੂ ਬੱਚਿਆਂ ਨੂੰ ਇਨਾਮ ਵੰਡੇ।ਕਿਡਜ ਵੈਲੀ ਸਕੂਲ ਦੇ ਪ੍ਰਿੰਸੀਪਲ ਸੁਨੀਲ ਕੁਮਾਰ ਵੱਲੋਂ ਸੋਨੀ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਧਰਮਵੀਰ ਸਰੀਨ ਤੋਂ ਇਲਾਵਾ ਵੱਡੀ ਗਿਣਤੀ ‘ਚ ਬੱਚਿਆਂ ਦੇ ਮਾਤਾ ਪਿਤਾ ਵੀ ਹਾਜਰ ਸਨ।
Check Also
ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ
ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …
Punjab Post Daily Online Newspaper & Print Media