Tuesday, March 3, 2026

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਦੋ ਵਿਦਿਆਰਥੀ ਯੂਨੀਵਰਸਿਟੀ ਮੈਰਿਟ ਲਿਸਟ ‘ਚ

ਤਲਵੰਡੀ ਸਾਬੋ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੀ ਮੈਰਿਟ PPNJ2611201913ਲਿਸਟ ਅਨੁਸਾਰ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਚੱਲ ਰਹੇ ਐਮ.ਏ ਪੁਲੀਟੀਕਲ ਸਾਇੰਸ ਦੇ ਕੋਰਸ ਵਿੱਚ ਐਮ.ਏ ਭਾਗ ਪਹਿਲਾ ਸਮੈਸਟਰ ਦੂਜਾ ਮਈ 2018 ਦੇ ਨਤੀਜੇ ਵਿੱਚ ਦੋ ਵਿਦਿਆਰਥਣਾਂ ਨੇ ਯੂਨੀਵਰਸਿਟੀ ਮੈਰਿਟ ਪੁਜ਼ੀਸ਼ਨ ਹਾਸਲ ਕੀਤੀ ਹੈ।ਵਿਭਾਗ ਮੁਖੀ ਡਾ. ਕੁਲਦੀਪ ਕੌਰ ਨੇ ਦੱਸਿਆ ਕਿ ਸੁਖਵਿੰਦਰ ਕੌਰ ਅਤੇ ਸੰਦੀਪ ਕੌਰ ਦੋਹਾਂ ਨੇ  82.5 ਪ੍ਰਤੀਸ਼ਤ ਅਤੇ ਕੁੱਲ 40 ਕਰੈਡਿਟ ਹਾਸਿਲ ਕਰਕੇ ਪੰਜਾਬੀ ਯੂਨੀਵਰਸਿਟੀ ਦੀ ਮੈਰਿਟ ਲਿਸਟ ਵਿੱਚ ਕ੍ਰਮਵਾਰ ਪੰਜਵਾਂ ਅਤੇ ਛੇਵਾਂ ਸਥਾਨ ਹਾਸਲ ਕੀਤਾ ਹੈ।

             ਕਾਲਜ ਪ੍ਰਿੰਸੀਪਲ ਡਾ. ਕਵਲਜੀਤ ਕੌਰ, ਡੀਨ ਅਕਾਦਮਿਕ ਡਾ. ਸਤਿੰਦਰ ਕੌਰ, ਕਾਲਜ ਰਜਿਸਟਰਾਰ ਸ਼ਾਲਿਨੀ ਸਹਿਗਲ, ਵਿਭਾਗ ਮੁੱਖੀ ਡਾ. ਕੁਲਦੀਪ ਕੌਰ, ਵਿਭਾਗ ਦੇ ਦੂਜੇ ਅਧਿਆਪਕਾਂ ਪ੍ਰੋ. ਕਿਰਨਦੀਪ ਕੌਰ ਅਤੇ ਪ੍ਰੋ. ਸੰਦੀਪ ਕੌਰ ਨੇ ਇਸ ਪ੍ਰਾਪਤੀ ਤੇ ਵਿਦਿਆਰਥੀਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਨੂੰ ਵੀ ਮੁਬਾਰਕ ਦਿੱਤੀ।   

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …

Leave a Reply