Sunday, June 14, 2026

ਸੜਕਾਂ ਕਿਨਾਰੇ ਵੱਡੀ ਗਿਣਤੀ ਵਿਚ ਪਸ਼ੂ ਚਰਾਉਣ ’ਤੇ ਰੋਕ

ਕਪੂਰਥਲਾ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਡੀ.ਪੀ ਐਸ ਖਰਬੰਦਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ DPS Kharbanda Dcਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਸੇ ਵੀ ਚਰਵਾਹੇ/ਵਿਅਕਤੀ ਵੱਲੋਂ ਭਾਰੀ ਮਾਤਰਾ ਵਿਚ ਗਾਵਾਂ/ਮੱਝਾਂ ਨੂੰ ਜ਼ਿਲ੍ਹਾ ਕਪੂਰਥਲਾ ਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੀਆਂ ਸੜਕਾਂ ਕਿਨਾਰੇ ਚਰਾਉਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 24 ਜਨਵਰੀ 2020 ਤੱਕ ਲਾਗੂ ਰਹਿਣਗੇ।
        ਜਾਰੀ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿਚ ਘੁੰਮਦੇ-ਫਿਰਦੇ ਪਸ਼ੂ ਲੋਕਾਂ ਦੀਆਂ ਫ਼ਸਲਾਂ ਅਤੇ ਸੜਕ ਕਿਨਾਰੇ ਲਗਾਏ ਗਏ ਬੂਟਿਆਂ ਨੂੰ ਨੁਕਸਾਨ ਪਹੁੰਚਾਉਂਦੇ ਹਨ।ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਜ਼ਿਲ੍ਹੇ ਦੇ ਹਰੇਕ ਪਿੰਡ ਵਿਚ ਹਰਿਆਵਲ ਮਿਸ਼ਨ ਤਹਿਤ 550 ਬੂਟੇ ਵੀ ਲਗਾਏ ਗਏ ਹਨ।ਹਰਿਆਵਲ ਮਿਸ਼ਨ ਤਹਿਤ ਲਗਾਏ ਗਏ ਬੂਟਿਆਂ ਦੀ ਸਾਂਭ-ਸੰਭਾਲ ਅਤੇ ਜ਼ਿਲ੍ਹਾ ਕਪੂਰਥਲਾ ਦੇ ਵਸਨੀਕਾਂ ਦੀਆਂ ਮੁਸ਼ਕਲਾਂ ਨੂੰ ਮੁੱਖ ਰੱਖਦਿਆਂ ਇਸ ’ਤੇ ਫੌਰੀ ਕਾਰਵਾਈ ਕਰਨ ਦੀ ਲੋੜ ਹੈ।

Check Also

ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ

ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) …

Leave a Reply