Tuesday, November 24, 2026

ਮੈਡਮ ਦਾਮਨ ਥਿੰਦ ਬਾਜਵਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਫੂਕਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ

ਸੁਨਾਮ/ ਲੌਂਗੋਵਾਲ, 26 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਆਈ.ਟੀ.ਆਈ ਚੌਂਕ ਵਿਖੇ ਕਾਂਗਰਸ ਪਾਰਟੀ ਬੁਲਾਰੇ PPNJ2611201926ਅਤੇ ਹਲਕਾ ਇੰਚਾਰਜ ਦਾਮਨ ਥਿੰਦ ਬਾਜਵਾ ਯੂਥ ਕਾਂਗਰਸ ਉਪ ਪ੍ਰਧਾਨ ਪੰਜਾਬ ਦੀ ਅਗਵਾਈ ਹੇਠ ਬਲਾਕ ਕਾਂਗਰਸ ਕਮੇਟੀ ਨੇ ਕੇਂਦਰ ਸਰਕਾਰ ਦੀਆਂ ਗੈਰ ਰਵਾਇਤੀ ਚਾਲਾਂ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ।ਦਮਨ ਥਿੰਦ ਬਾਜਵਾ ਅਤੇ ਸਕੱਤਰ ਪੰਜਾਬ ਕਾਂਗਰਸ ਹਰਮਨਦੇਵ ਬਾਜਵਾ ਨੇ ਇਕੱਤਰ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਵਿੱਚ ਆਪਣੀਆਂ ਗਲਤ ਨੀਤੀਆਂ ਨਾਲ ਭਾਰਤੀ ਰਾਜਨੀਤੀ ਦੇ ਇਤਿਹਾਸ ਵਿੱਚ ਵਿਨਾਸ਼ਕਾਰੀ ਆਰਥਿਕ ਸੰਕਟ ਦਾ ਕਾਰਨ ਬਣੀ ਅਤੇ ਉਨ੍ਹਾਂ ਨੇ ਉਦਯੋਗਿਕ, ਖੇਤੀਬਾੜੀ ਅਤੇ ਵਿਦਿਅਕ ਖੇਤਰ ਨੂੰ ਪੂਰੀ ਤਰ੍ਹਾਂ ਤੋੜ-ਮਰੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵੱਧਦੀ ਬੇਰੁਜਗਾਰੀ ਅਤੇ ਮਹਿੰਗਾਈ ਦਰ ਇਤਿਹਾਸ ਦੇ ਸਭ ਤੋਂ ਖਤਰਨਾਕ ਪੱਧਰ `ਤੇ ਪਹੁੰਚੀ ਹੋਈ ਹੈ, ਦੇਸ਼ ਭਰ ਵਿਚ ਫੈਲੀ ਤਾਨਾਸ਼ਾਹੀ ਦਾ ਮੁਕਾਬਲਾ ਕਰਨ ਲਈ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ, ਬਲਾਕ ਪ੍ਰਧਾਨਾਂ, ਸਰਪੰਚਾਂ, ਪੰਚਾਂ, ਬਲਾਕ ਸੰਮਤੀ ਚੇਅਰਮੈਨ-ਮੈਂਬਰਾਂ, ਕੌਂਸਲਰਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।
         ਇਸ ਮੌਕੇ ਬਲਾਕ ਪ੍ਰਧਾਨ ਦਿਹਾਤੀ ਮੁਲਖਾ ਸਿੰਘ ਕੁੰਨਰਾਂ, ਜਗਦੇਵ ਸਿੰਘ ਜੱਗਾ, ਮੁਨੀਸ਼ ਸੋਨੀ, ਮਲਕੀਤ ਸਿੰਘ ਥਿੰਦ, ਸੁਰੇਸ਼ ਕੁਮਾਰ, ਮਨਪ੍ਰੀਤ ਵੜੈਚ, ਕਿਰਨਜੀਤ ਕੌਰ, ਬਿੱਕਰ ਸਿੰਘ, ਨਵਤੇਜ਼ ਸਿੰਘ ਕੰਬੋਜ਼, ਗੁਰਮੀਤ ਸਿੰਘ, ਸੰਜੇ ਗੋਇਲ ਅਤੇ ਪ੍ਰੇਮ ਚੰਦ ਧਮਾਕਾ ਆਦਿ ਹਾਜਰ ਸਨ।

Check Also

ਖਾਲਸਾ ਸੰਸਥਾਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਗੁਰਪੁਰਬ ’ਤੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਮੂਹ ਵਿੱਦਿਅਕ ਅਦਾਰਿਆਂ …

Leave a Reply