ਚੀਮਾਂ ਮੰਡੀ/ਲੌਂਗੋਵਾਲ, 26 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਵਲੋਂ ਮਿਸ਼ਨ 2022 ਦੀਆਂ
ਤਿਆਰੀਆਂ ਆਰੰਭ ਕਰ ਦਿੱਤੀਆਂ ਹਨ।ਇਸੇ ਲੜੀ ਦੇ ਤਹਿਤ ਭਾਜਪਾ ਮੰਡਲ ਚੀਮਾ ਦੇ ਪ੍ਰਧਾਨ ਦੀ ਚੋਣ ਸੂਬਾ ਕਮੇਟੀ ਮੈਂਬਰ ਜੀਵਨ ਬਾਂਸਲ, ਪਰਮਜੀਤ ਕੁਮਾਰ ਮੱਟੂ ਦੀ ਅਗਵਾਈ ਹੇਠ ਹੋਈ।ਮੀਟਿੰਗ ਦੌਰਾਨ ਸੁਖਵਿੰਦਰ ਸਰਮਾ ਨੂੰ ਮੰਡਲ ਪ੍ਰਧਾਨ ਨਿਯੁੱਕਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਬੂਥ ਪੱਧਰ ‘ਤੇ ਆਪਣੀ ਟੀਮ ਬਣਾਉਣ ਦੇ ਅਧਿਕਾਰ ਵੀ ਦਿੱਤੇ ਗਏ।ਇਸ ਮੌਕੇ ਭਾਜਪਾ ਜਿਲ੍ਹਾ ਜਰਨਲ ਸਕੱਤਰ ਜਗਮਿੰਦਰ ਸੈਣੀ, ਜਿਲ੍ਹਾ ਸੰਗਰੂਰ 2 ਦੇ ਸਕੱਤਰ ਸ਼ਿਸ਼ਨਪਾਲ ਗਰਗ, ਸੰਜੀਵ ਜਿੰਦਲ, ਸਤਨਾਮ ਸਿੰਘ, ਕੇਵਲ ਕਿਰਸਨ ਕੁਮਾਰ ਹੀਰੋ ਕਲਾਂ ਵਾਲੇ, ਦਰਸ਼ਨ ਸਿੰਘ, ਕਾਕਾ ਸਿੰਘ ਤੇ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵਲੋਂ ਦੇਬੀ ਮਖਸੂਸਪੁਰੀ ਦਾ ਸ਼ੋਅ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਲੋਂ ਆਪਣੀਆਂ ਪ੍ਰਭਾਵਸ਼ਾਲੀ ਕਵਿਤਾਵਾਂ ਅਤੇ ਗੀਤਾਂ …
Punjab Post Daily Online Newspaper & Print Media