ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹੇ ਦੇ ਸਮੂਹ ਵਿਭਾਗਾਂ ਵਿੱਚ ਈ-ਆਫਿਸ ਪ੍ਰੋਜੈਕਟ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ
ਜ਼ਿਲਾ੍ ਪ੍ਰੀਸ਼ਦ ਹਾਲ ਵਿਖੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋ ਦੀ ਪ੍ਰਧਾਨਗੀ ਹੇਠ ਵਿਸ਼ੇੇਸ ਮੀਟਿੰਗ ਕੀਤੀ ਗਈ।ਵਧੀਕ ਡਿਪਟੀ ਕਮਿਸ਼ਨਰ ਹਿੰਮਾਸੂ ਅਗਰਵਾਲ, ਸਹਾਇਕ ਕਮਿਸ਼ਨਰ ਜਨਰਲ ਸ਼੍ਰੀਮਤੀ ਅਨਮਜੋਤ ਕੌਰ, ਜਾਇੰਟ ਕਮਿਸ਼ਨਰ ਨਗਰ ਨਿਗਮ ਨਿਤਿਸ਼ ਸਿੰਗਲਾ, ਐਸ.ਡੀ.ਐਮ ਸ਼ਿਵਰਾਜ ਸਿੰਘ ਬੱਲ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਮੁਹ ਵਿਭਾਗਾਂ ਦੇ ਮੁਖੀਆਂ ਨੂੰ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ 1 ਜਨਵਰੀ 2020 ਤੋਂ ਸਮੂਹ ਦਫ਼ਤਰਾਂ ਦੇ ਕੰਮਕਾਜ਼ ਨੂੰ ਪੇਪਰ ਮੁਕਤ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਣੀ ਹੈ, ਜਿਸ ਦੇ ਨਾਲ ਦਫ਼ਤਰੀ ਕੰਮਕਾਜ਼ ਅੰਦਰ ਹੋਰ ਤੇਜ਼ੀ ਆਵੇਗੀ ਅਤੇ ਈ-ਆਫ਼ਿਸ ਪ੍ਰਜੈਕਟ ਦੀ ਕਾਰਜ ਪ੍ਰਣਾਲੀ ਨਾਲ ਕੰਮ ਪਾਰਦਰਸ਼ੀ ਹੋਵੇਗਾ ।
ਉਹਨਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਈ-ਆਫ਼ਿਸ ਪ੍ਰੋਜੈਕਟ ਦੀ ਕਾਰਜ ਪ੍ਰਣਾਲੀ ਨੂੰ ਸਮਾਂਬੱਧ ਢੰਗ ਨਾਲ ਲਾਗੂ ਕਰਨ ਲਈ ਆਪਣੇ ਵਿਭਾਗ ਦਾ ਨੋਡਲ ਅਫ਼ਸਰ ਨਿਯੁਕਤ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਐਨ.ਆਈ.ਸੀ ਤੇ ਗਵਰਨੈਂਸ ਰਿਫੋਰਮਸ ਵਿਭਾਗ ਵਲੋਂ ਹਰੇਕ ਵਿਭਾਗ ਦੇ ਨੋਡਲ ਅਫ਼ਸਰ ਨੂੰ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਹਦਾਇਤ ਕੀਤੀ ਕਿ ਤੁਰੰਤ ਆਪਣੇ ਦਫ਼ਤਰ ਅਧੀਨ ਆਉਂਦੇ ਈ-ਆਫ਼ਿਸ ਲਈ ਲੋੜੀਂਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸੂਚਨਾ ਭੇਜੀ ਜਾਵੇ ਤਾਂ ਜੋ ਉਹਨਾਂ ਦੀ ਈ-ਮੇਲ ਆਈ.ਡੀ ਤੇ ਈ-ਆਫਿਸ ਖਾਤਾ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਈ-ਆਫਿਸ ਪ੍ਰੋਜੈਕਟ ਨੂੰ ਹਰੇਕ ਵਿਭਾਗ ਵਿਖੇ ਪਹਿਲ ਦੇ ਆਧਾਰ ’ਤੇ ਲਾਗੂ ਕੀਤਾ ਜਾਵੇ ਤਾਂ ਜੋ 1 ਜਨਵਰੀ 2020 ਤੱਕ ਹਰੇਕ ਡਿਪਟੀ ਕਮਿਸ਼ਨਰ ਦਫ਼ਤਰ, ਐਸ.ਡੀ. ਐਮ ਦਫਤਰ ਤੋਂ ਇਲਾਵਾ ਹੋਰਨਾਂ ਵਿਭਾਗਾਂ ’ਚ ਪੇਪਰ ਮੁਕਤ ਕੰਮ ਕੀਤਾ ਜਾ ਸਕੇ।ਉਹਨਾਂ ਕਿਹਾ ਇਸ ਦੇ ਨਾਲ-ਨਾਲ ਕੰਮ ’ਚ ਪਾਰਦਰਸ਼ਤਾ ਆਵੇਗੀ ਅਤੇ ਕੰਮ ਵੀ ਸਮਾਂਬੱਧ ਤਰੀਕੇ ਨਾਲ ਪੂਰਾ ਹੋ ਸਕੇਗਾ।
Check Also
ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …
Punjab Post Daily Online Newspaper & Print Media