Sunday, July 27, 2025
Breaking News

ਹੈਂਡਬਾਲ ‘ਚ ਸੋਨ ਤਗਮਾ ਜੇਤੂ ਖਿਡਾਰੀ ਸ਼ਮਸ਼ੇਰ ਸਿੰਘ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਹੈਂਡਬਾਲ ਵਿੱਚ ਸੋਨ ਤਗਮਾ ਜੇਤੂ ਨੌਜੁਆਨ ਸ਼ਮਸ਼ੇਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ 50 ਹਜ਼ਾਰ PPNJ2711201920ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ।
             ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਨੇ ਸਿੱਖ ਖਿਡਾਰੀਆਂ ਨੂੰ ਵੱਖ-ਵੱਖ ਖੇਡਾਂ ਵਿਚ ਤਗਮੇ ਹਾਸਲ ਕਰਨ ’ਤੇ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੋਇਆ ਹੈ।ਇਸੇ ਤਹਿਤ ਹੀ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਕੈਰੋਂਵਾਲ ਦੇ ਵਾਸੀ ਸ਼ਮਸ਼ੇਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ ਹੈ।ਉਸ ਨੂੰ ਇਹ ਸਨਮਾਨ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ, ਸਕੱਤਰ ਮਨਜੀਤ ਸਿੰਘ ਬਾਠ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਤੇ ਸਕੱਤਰ ਸਿੰਘ ਵੱਲੋਂ ਸਾਂਝੇ ਤੌਰ ’ਤੇ ਦਿੱਤਾ ਗਿਆ।
           ਸ਼ਮਸ਼ੇਰ ਸਿੰਘ ਨੇ ਖਾਲਸਾ ਕਾਲਜ ਅੰਮ੍ਰਿਤਸਰ ਦੇ ਹੈਂਡਬਾਲ ਸੈਂਟਰ ਵੱਲੋਂ ਵੱਖ-ਵੱਖ ਟੂਰਨਾਮੈਂਟਾਂ ਦੌਰਾਨ ਬਿਹਤਰ ਕਾਰਗੁਜ਼ਾਰੀ ਦਿਖਾਈ ਹੈ।ਉਸ ਨੇ ਮਾਰਚ 2018 ਵਿਚ ਪਾਕਿਸਤਾਨ ਵਿੱਚ ਅੰਡਰ-21 ਚੈਪੀਅਨਸ਼ਿਪ ਵਿਚ ਸੋਨੇ ਦਾ ਤਗਮਾ ਹਾਸਲ ਕੀਤਾ।ਇਸ ਤੋਂ ਇਲਾਵਾ ਨਵੰਬਰ 2018 ਵਿਚ ਥਾਈਂਲੈਂਡ ਵਿਖੇ ਹੋਈਆਂ ਖੇਡਾਂ ਦੌਰਾਨ ਉਸ ਨੇ ਤੀਸਰਾ ਸਥਾਨ ਹਾਸਲ ਕੀਤਾ।ਮਾਰਚ 2019 ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਲ ਇੰਡੀਆ ਚੈਪੀਅਨਸ਼ਿਪ ਸਮੇਂ ਸੋਨੇ ਦਾ ਤਗਮਾ ਹਾਸਲ ਕਰਕੇ ਸਿੱਖ ਕੌਮ ਦਾ ਨਾਮ ਚਮਕਾਇਆ।ਇਸੇ ਤਰ੍ਹਾਂ ਹੋਰ ਕਈ ਮੁਕਾਬਲਿਆਂ ਸਮੇਂ ਵੀ ਸ਼ਮਸ਼ੇਰ ਸਿੰਘ ਨੇ ਬਿਹਤਰ ਕਾਰਗੁਜ਼ਾਰੀ ਦਿਖਾ ਕੇ ਜ਼ਿਕਰਯੋਗ ਪ੍ਰਾਪਤੀਆਂ ਕੀਤੀਆਂ।
              ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਕਿਹਾ ਕਿ ਸਿੱਖ ਨੌਜੁਆਨੀ ਨੂੰ ਉਤਸ਼ਾਹਿਤ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਖੇਤਰਾਂ ਵਿਚ ਪ੍ਰਾਪਤੀਆਂ ਕਰਨ ਵਾਲੇ ਨੌਜੁਆਨਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ। ਇਸ ਮੌਕੇ ਪਲਵਿੰਦਰ ਸਿੰਘ ਇੰਚਾਰਜ ਤੇ ਹਰਭਜਨ ਸਿੰਘ ਆਦਿ ਮੌਜੂਦ ਸਨ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …

Leave a Reply