Sunday, June 14, 2026

ਭਾਈ ਰਜਿੰਦਰ ਸਿੰਘ ਮਹਿਤਾ ਸੀਨੀਅਰ ਮੀਤ ਪ੍ਰਧਾਨ ਸੀਨੀਅਰ ਮੀਤ ਪ੍ਰਧਾਨ ਚਣੇ ਗਏ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ਰੋਮਣੀ ਕਮੇਟੀ ਦੀ ਹਾਊਸ ਮੀਟਿੰਗ ਦੌਰਾਨ ਭਾਈ ਰਾਜਿੰਦਰ ਸਿੰਘ ਮਹਿਤਾ ਨੂੰ ਸੀਨੀਅਰ ਮੀਤ PPNJ2811201902ਪ੍ਰਧਾਨ ਚੁਣਿਆ ਗਿਆ।ਉਨ੍ਹਾਂ ਦਾ ਨਾਮ ਭਾਈ ਅਮਰਜੀਤ ਸਿੰਘ ਚਾਵਲਾ ਨੇ ਪੇਸ਼ ਕੀਤਾ, ਜਿਸ ਦੀ ਤਾਈਦ ਭਗਵੰਤ ਸਿੰਘ ਸਿਆਲਕਾ ਅਤੇ ਮਜੀਦ ਗੁਰਪ੍ਰੀਤ ਸਿੰਘ ਝੱਬਰ ਨੇ ਕੀਤੀ।ਜੂਨੀਅਰ ਮੀਤ ਪ੍ਰਧਾਨ ਲਈ ਗੁਰਬਖ਼ਸ਼ ਸਿੰਘ ਨਵਾਂ ਸ਼ਹਿਰ ਚੁਣੇ ਗਏ ਹਨ।ਉਨ੍ਹਾਂ ਦਾ ਨਾਮ ਬਾਬਾ ਚਰਨਜੀਤ ਸਿੰਘ ਜੱਸੋਵਾਲ ਨੇ ਪੇਸ਼ ਕੀਤਾ, ਤਾਈਦ ਬਲਦੇਵ ਸਿੰਘ ਚੂੰਘਾ ਤੇ ਮਜੀਦ ਰਵਿੰਦਰ ਸਿੰਘ ਖ਼ਾਲਸਾ ਨੇ ਕੀਤੀ।ਇਸੇ ਤਰ੍ਹਾਂ ਹਰਜਿੰਦਰ ਸਿੰਘ ਧਾਮੀ ਨੂੰ ਸਰਬਸੰਮਤੀ ਨਾਲ ਜਨਰਲ ਸਕੱਤਰ ਚੁਣ ਲਿਆ ਗਿਆ।ਧਾਮੀ ਦਾ ਨਾਂ ਸੁਰਜੀਤ ਸਿੰਘ ਭਿੱਟੇਵਡ ਨੇ ਪੇਸ਼ ਕੀਤਾ, ਤਾਈਦ ਗੁਰਪ੍ਰੀਤ ਸਿੰਘ ਝੱਬਰ ਨੇ ਕੀਤੀ ਜਦਕਿ ਮਜੀਦ ਸੁਖਹਰਪ੍ਰੀਤ ਸਿੰਘ ਰੋਡੇ ਵੱਲੋਂ ਕੀਤੀ ਗਈ।

Check Also

ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ

ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) …

Leave a Reply