ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੁੜ ਪ੍ਰਧਾਨ ਚੁਣੇ ਜਾਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੋਬਿੰਦ
ਸਿੰਘ ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਸੇਵਾ ਗੁਰੂ ਸਾਹਿਬ ਦੀ ਬਖਸ਼ਿਸ਼ ਸਦਕਾ ਪ੍ਰਾਪਤ ਹੋਈ ਹੈ, ਜਿਸ ਨੂੰ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ’ਤੇ ਭਰੋਸਾ ਪ੍ਰਗਟ ਕਰਨ ਲਈ ਧੰਨਵਾਦ ਕਰਦਿਆਂ ਆਖਿਆ ਕਿ ਉਹ ਪੰਥ ਦੀ ਚੜ੍ਹਦੀ ਕਲਾ ਅਤੇ ਏਕਤਾ ਦੇ ਲਈ ਹਮੇਸ਼ਾਂ ਕਾਰਜਸ਼ੀਲ ਰਹਿਣਗੇ।ਉਨਾਂ ਨੇ ਸ਼੍ਰੋਮਣੀ ਕਮੇਟੀ ਦੇ ਸਮੁੱਚੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਨਵੇਂ ਚੁਣੇ ਗਏ ਅਹੁਦੇਦਾਰਾਂ ਦੇ ਸਹਿਯੋਗ ਨਾਲ ਪੰਥਕ ਕਾਰਜ ਕਰਨ ਦੀ ਵਚਨਬੱਧਤਾ ਵੀ ਪ੍ਰਗਟਾਈ।ਲੌਂਗੋਵਾਲ ਨੇ ਕਿਹਾ ਕਿ ਕੌਮ ਨੂੰ ਦਰਪੇਸ਼ ਚੁਣੌਤੀਆਂ ਨੂੰ ਰਲ਼-ਮਿਲ਼ ਕੇ ਨਜਿੱਠਿਆ ਜਾਵੇਗਾ ਅਤੇ ਧਰਮ ਪ੍ਰਚਾਰ ਦੀ ਲਹਿਰ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ।ਧਰਮ ਪ੍ਰਚਾਰ ਲਈ ਹਰ ਸਿੱਖ ਜਥੇਬੰਦੀ ਦਾ ਸਹਿਯੋਗ ਲਿਆ ਜਾਵੇਗਾ।
Check Also
ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ
ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) …
Punjab Post Daily Online Newspaper & Print Media