ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਅਗਲੇ ਸਾਲ ਆ ਰਿਹਾ 100 ਸਾਲਾ ਸਥਾਪਨਾ ਦਿਵਸ
ਕੌਮੀ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਖੁਸ਼ਕਿਸਮਤੀ ਹੈ ਜੋ ਸ਼ਤਾਬਦੀ ਦਿਹਾੜਾ ਉਨ੍ਹਾਂ ਦੇ ਕਾਰਜਕਾਲ ਵਿਚ ਆ ਰਿਹਾ ਹੈ।ਲੌਂਗੋਵਾਲ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਮੌਕੇ ਸੰਸਥਾ ਦੇ ਇਤਿਹਾਸ ਅਤੇ ਪ੍ਰਾਪਤੀਆਂ ਨੂੰ ਉਭਾਰਨ ਲਈ ਖੋਜ ਕਾਰਜ ਕਰਵਾਏ ਜਾਣਗੇ।ਉਨ੍ਹਾਂ ਕਿਹਾ ਕਿ ਇਸ ਸੰਸਥਾ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਹੈ।ਇਸ ਦੀ ਸਥਾਪਨਾ ਪਿੱਛੇ ਕੌਮ ਦੇ ਸ਼ਹੀਦਾਂ ਦਾ ਵੱਡਾ ਯੋਗਦਾਨ ਹੈ।ਇਸ ਵਿਲੱਖਣ ਅਤੇ ਗੌਰਵਮਈ ਇਤਿਹਾਸ ਨੂੰ ਵੱਧ ਤੋਂ ਵੱਧ ਸੰਗਤਾਂ ਤੱਕ ਪਹੁੰਚਾਉਣ ਲਈ ਯਤਨ ਕੀਤੇ ਜਾਣਗੇ ਅਤੇ ਖ਼ਾਸ ਸਮਾਗਮ ਵੀ ਉਲੀਕੇ ਜਾਣਗੇ।ਉਨ੍ਹਾਂ ਅਗਲੇ ਸਾਲ ਆ ਰਹੇ ਭਗਤ ਨਾਮਦੇਵ ਜੀ ਅਤੇ ਬੰਦੀ ਛੋੜ ਦਿਵਸ ਦੇ ਸ਼ਤਾਬਦੀ ਦਿਹਾੜਿਆਂ ਨੂੰ ਵੀ ਯਾਦਗਾਰੀ ਢੰਗ ਨਾਲ ਮਨਾਉਣ ਦੀ ਗੱਲ ਆਖੀ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਿਦਿਅਕ ਪਸਾਰ ਵੱਲ ਵੀ ਉਚੇਚਾ ਧਿਆਨ ਦੇਣ ਦੀ ਵਚਨਬਧਤਾ ਦੁਹਰਾਈ।ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਵਿਦਿਅਕ ਸੰਸਥਾਵਾਂ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਨੂੰ ਚੁਸਤ ਦਰੁਸਤ ਬਣਾਉਣ ਲਈ ਵੀ ਉਚੇਚੇ ਕਾਰਜ ਕੀਤੇ ਜਾਣਗੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media