Tuesday, November 24, 2026

ਚੁਣੇ ਗਏ ਅਹੁਦੇਦਾਰਾਂ ਨੂੰ ਸਿੰਘ ਸਾਹਿਬਾਨ ਨੇ ਦਿੱਤੀ ਵਧਾਈ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ PPNJ2811201904ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੇ ਮੁੱੜ ਚੁਣੇ ਗਏ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਤੇ ਹੋਰ ਸਾਰੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਹੈ।
          ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੇ ਕਿਹਾ ਕਿ ਗੋਬਿੰਦ ਸਿੰਘ ਲੌਂਗੋਵਾਲ ਦੇ ਤੀਸਰੀ ਵਾਰ ਪ੍ਰਧਾਨ ਬਣਨ ਨਾਲ ਸਿੱਖੀ ਪ੍ਰਚਾਰ ਵਿਚ ਨਿਰੰਤਰਤਾ ਬਣੀ ਰਹੇਗੀ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਕੌਮਾਂਤਰੀ ਪੱਧਰ ’ਤੇ ਮਨਾਉਣ ਤੋਂ ਬਾਅਦ ਸਿੱਖ ਕੌਮ ਅੰਦਰ ਅਗਲੇ ਸਾਲ ਆ ਰਹੀਆਂ ਸ਼ਤਾਬਦੀਆਂ ਵੀ ਖ਼ਾਸ ਮੌਕਾ ਹਨ, ਜਿਨ੍ਹਾਂ ਨੂੰ ਸੇਧਿਤ ਹੁੰਦਿਆਂ ਲੌਂਗੋਵਾਲ ਦੀ ਅਗਵਾਈ ਵਿਚ ਨਵੇਂ ਅਹੁਦੇਦਾਰ ਅੱਗੇ ਵੱਧਣਗੇ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply