ਅੰਮ੍ਰਿਤਸਰ, 28 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀ ਜਤਿਨ ਅਰੋੜਾ
(ਪੰਜਵੀਂ ਜਮਾਤ) ਨੇ ਰਾਜ ਪੱਧਰ `ਤੇ `ਅਬੈਕਸ ਮੁਕਾਬਲੇ` ਵਿੱਚ ਦੂਜਾ ਇਨਾਮ ਜਿੱਤ ਤੇ ਸਕੂਲ ਨੂੰ ਮਾਣ ਦਿਵਾਇਆ।ਮੁਕਾਬਲੇ ਵਿੱਚ ਉਸ ਨੇ ਪੰਜ ਮਿੰਟਾਂ ਵਿੰਚ 72 ਦੌੜਾਂ ਦੀ ਗਣਨਾ ਕੀਤੀ । ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਨੇ ਵਿਦਿਆਰਥੀ ਨੂੰ ਵਧਾਈ ਦਿੱਤੀ ਅਤੇ ਉਸਦੇ ਭਵਿੱਖ ਦੇ ਯਤਨਾਂ ਲਈ ਉਸ ਨੂੰ ਉਤਸ਼ਾਹਿਤ ਕੀਤਾ ।
ਸਕੂਲ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੇ ਬੱਚੇ ਨੂੰ ਆਪਣਾ ਜਨੂੰਨ ਬਣਾਈ ਰੱਖਣ ਦਾ ਆਸ਼ੀਰਵਾਦ ਦਿੱਤਾ ।
Check Also
ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ
ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …
Punjab Post Daily Online Newspaper & Print Media