ਪਟਿਆਲਾ, 27 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਮਾਰਚ 2020 ਵਿੱਚ ਅੱਠਵੀਂ ਤੇ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਮਾਣਯੋਗ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਆਈ.ਏ.ਐਸ ਵਲੋਂ ਮਿਥੇ 100 ਫੀਸਦੀ ਟੀਚੇ ਨੂੰ ਪ੍ਰਾਪਤ ਕਰਨ ਲਈ ਹਰ ਜਿਲ੍ਹੇ ਵਿੱਚ ਯੋਜਨਾਬੰਦੀ ਕੀਤੀ ਜਾ ਰਹੀ ਹੈ।ਇਸੇ ਲੜੀ ਤਹਿਤ ਪਟਿਆਲਾ ਦੇ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਕੁਲਭੂਸ਼ਣ ਸਿੰਘ ਬਾਜਵਾ ਵਲੋਂ ਪੜ੍ਹੋ ਪੰਜਾਬ ਦੇ ਜਿਲ੍ਹਾ ਅਤੇ ਬਲਾਕ ਮੈਂਟਰਾਂ ਨਾਲ ਸਥਾਨਕ ਸਰਕਾਰੀ ਇਨ ਸਰਵਿਸ ਟ੍ਰੇਨਿੰਗ ਸੰਸਥਾ ਵਿਖੇ ਹੰਗਾਮੀ ਮੀਟਿੰਗ ਕੀਤੀ ਗਈ।ਜਿਸ ਵਿੱਚ ਸਤੰਬਰ ਮਹੀਨੇ ਵਿੱਚ ਹੋਈ ਪ੍ਰੀਖਿਆ ‘ਚ 40 ਫੀਸਦੀ ਤੋਂ ਘੱਟ ਅਤੇ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ‘ਤੇ ਵਧੇਰੇ ਧਿਆਨ ਦੇਣ ਦੀ ਰਣਨੀਤੀ ਬਣਾਈ ਗਈ।ਇਸ ਤੋਂ ਇਲਾਵਾ ਇਹ ਪਲਾਨਿੰਗ ਵੀ ਕੀਤੀ ਗਈ ਕਿ ਕਿਵੇਂ ਬੋਰਡ ਦੀਆਂ ਜਮਾਤਾਂ ਵਿਚੋਂ 100 ਫੀਸਦੀ ਨਤੀਜਾ ਪ੍ਰਾਪਤ ਕੀਤਾ ਜਾ ਸਕਦਾ ਹੈ।
ਇਸ ਮੌਕੇ ਡਿਪਟੀ ਡੀ.ਈ.ਓ ਸੁਖਵਿੰਦਰ ਖੋਸਲਾ, ਜਿਲ੍ਹਾ ਸਾਇੰਸ ਸੁਪਰਵਾਈਜ਼ਰ ਪ੍ਰਭਸਿਮਰਨ ਕੌਰ, ਕੁਲਬੀਰ ਕੌਰ, ਅਭਿਨਵ ਜੋਸ਼ੀ, ਨਵਨੀਤ ਅਨਾਇਤਪੁਰੀ ਤੋਂ ਇਲਾਵਾ ਸਮੂਹ ਬਲਾਕ ਮੈਂਟਰ ਹਾਜ਼ਰ ਰਹੇ ।
Check Also
ਖ਼ਾਲਸਾ ਕਾਲਜ ਵਿਖੇ ਟੈਕ ਫੈਸਟ-2024 ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਵਿਦਿਆਰਥੀਆਂ ਦੀ ਕਲਾ ਨੂੰ ਉਭਾਰਣ …