Monday, July 6, 2026

ਲੌਂਗੋਵਾਲ ਦੇ ਲਗਾਤਾਰ ਤੀਜੀ ਵਾਰ ਪ੍ਰਧਾਨ ਚੁਣੇ ਜਾਣ ‘ਤੇ ਵੰਡੇ ਲੱਡੂ

ਲੌਂਗੋਵਾਲ, 29 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਲਗਾਤਾਰ ਤੀਜੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ PPNJ2911201905ਪ੍ਰਧਾਨ ਚੁਣੇ ਜਾਣ ਤੇ ਉਨ੍ਹਾਂ ਦੇ ਗ੍ਰਹਿ ਵਿਖੇ ਖੁਸ਼ੀ ਦਾ ਮਾਹੌਲ ਹੈ ਅਤੇ ਘਰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ ਅਤੇ ਲੱਡੂ ਵੰਡ ਕੇ ਖ਼ੁਸ਼ੀ ਸਾਂਝੀ ਕੀਤੀ ਜਾ ਰਹੀ ਹੈ ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਨੇ ਕਿਹਾ ਕਿ ਇਹ ਸਾਡੇ ਲਈ ਬੜੀ ਖੁਸ਼ੀ ਦੀ ਗੱਲ ਹੈ ਕਿ ਸਾਨੂੰ ਲਗਾਤਾਰ ਤੀਜੀ ਵਾਰ ਗੁਰੂਘਰ ਦੀ ਸੇਵਾ ਪ੍ਰਾਪਤ ਹੋਈ ਹੈ।

PPNJ2911201906ਇਸ ਸਮੇਂ ਸਥਾਨਕ ਲੋਕਾਂ ਨੇ ਵੀ ਕਿਹਾ ਕਿ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਹਿਲਾਂ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਸੁਚੱਜੇ ਤਰੀਕੇ ਨਾਲ ਸੇਵਾ ਨਿਭਾਈ ਹੈ ਅਤੇ ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮ ਬਹੁਤ ਹੀ ਵਧੀਆ ਤਰੀਕੇ ਨਾਲ ਕਰਵਾਏ ਹਨ ਜਿਸ ਕਾਰਨ ਵਾਹਿਗੁਰੂ ਨੇ ਉਨ੍ਹਾਂ ਨੂੰ ਤੀਸਰੀ ਵਾਰ ਸੇਵਾ ਦਾ ਮੌਕਾ ਦਿੱਤਾ ਹੈ ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply