Monday, March 9, 2026

ਸੰਵਿਧਾਨ ਦਿਵਸ ਸੰਬੰਧੀ ਪਰਖ, ਪੋਸਟਰ ਮੇਕਿੰਗ ਤੇ ਸਲੋਗਨ ਰਾਈਟਿੰਗ ਦੇ ਮੁਕਾਬਲੇ ਕਰਵਾਏ

ਲੌਂਗੋਵਾਲ, 29 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਭਾਰਤੀ ਸੰਵਿਧਾਨ ਦਾ 70ਵਾਂ ਦਿਵਸ PPNJ2911201909ਪ੍ਰਿੰਸੀਪਲ ਡਾ. ਅਮਨਦੀਪ ਕੌਰ ਦੀ ਅਗਵਾਈ ਅਤੇ ਕਨਵੀਨਰ ਪ੍ਰੋ. ਜਸਵਿੰਦਰ ਸਿੰਘ ਦੀ ਨਿਗਰਾਨੀ ਹੇਠ ਐਨ.ਐਸ.ਐਸ ਵਿਭਾਗ ਅਤੇ ਰੈਡ ਰਿਬਨ ਕਲੱਬ ਦੇ ਸਹਿਯੋਗ ਨਾਲ਼ ਉਤਸ਼ਾਹ ਪੂਰਵਕ ਮਨਾਇਆ ਗਿਆ।
            ਸਮਾਗਮ ਦੌਰਾਨ ਸੰਵਿਧਾਨ ਦੇ ਵਿਸ਼ੇ ਨਾਲ਼ ਸੰਬੰਧਿਤ ਵਿਦਿਆਰਥੀਆਂ ਦੇ ਪਰਖ, ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਦੇ ਮੁਕਾਬਲੇ ਵੱਖ-ਵੱਖ ਮੁਕਾਬਲੇ ਕਰਵਾਏ ਗਏ।ਪਰਖ ਮੁਕਾਬਲੇ ਵਿੱਚ 5 ਟੀਮਾਂ ਨੇ ਭਾਗ ਲਿਆ।ਮੁਕਾਬਲੇ ਦੇ ਚਾਰ ਪੜਾਅ ਰੱਖੇ ਗਏ ਜਿਨ੍ਹਾਂ ਵਿੱਚ ਹਰ ਇੱਕ ਟੀਮ ਨੂੰ ਭਾਰਤੀ ਸੰਵਿਧਾਨ ਨਾਲ਼ ਸੰਬੰਧਿਤ ਚਾਰ-ਚਾਰ ਪ੍ਰਸ਼ਨ ਪੁੱਛੇ ਗਏ।ਪੋਸਟਰ ਮੇਕਿੰਗ ਅਤੇ ਸਲੋਗਨ ਰਾਇਟਿੰਗ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਭਾਰਤੀ ਸੰਵਿਧਾਨ ਨਾਲ ਸੰਬੰਧਿਤ ਵਿਸ਼ਿਆਂ ‘ਤੇ ਬਹੁਤ ਹੀ ਸੁੰਦਰ ਚਿਤਰ ਬਣਾਏ ਅਤੇ ਜਾਗਰੂਕਤਾ ਭਰਪੂਰ ਨਾਅਰੇ ਲਿਖੇ।ਐਨ.ਐਸ.ਐਸ ਇੰਚਾਰਜ ਪ੍ਰੋ. ਜੋਗਿੰਦਰ ਸਿੰਘ ਨੇ ਇਸ ਦਿਨ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਪ੍ਰੋ. ਕਮਲਜੀਤ ਕੌਰ ਵਲੋਂ ਵਿਦਿਆਰਥੀਆਂ ਨੂੰ ਸੰਵਿਧਾਨ ਦੀ ਪ੍ਰਸਤਾਵਨਾ ਦਾ ਉਚਾਰਨ ਕਰਵਾਇਆ ਗਿਆ।ਪਰਖ ਮੁਕਾਬਲੇ ਵਿੱਚ ਆਰਟਸ ਵਿਭਾਗ ਦੀ ਟੀਮ ਨੇ ਪਹਿਲਾ, ਸੀਨੀਅਰ ਸੈਕੰਡਰੀ ਵਿਭਾਗ ਦੀ ਟੀਮ ਨੇ ਦੂਜਾ ਅਤੇ ਮੈਨੇਜਮੈਂਟ ਵਿਭਾਗ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ।ਪੋਸਟਰ ਮੇਕਿੰਗ ਮੁਕਾਬਲੇ ਵਿਚ ਇਸ਼ਮੀਤ ਕੌਰ ਬੀ.ਐਸ.ਸੀ-1 ਨੇ ਪਹਿਲਾ, ਅੰਗਰੇਜ਼ ਸਿੰਘ ਬੀ.ਏ ਨੇ ਦੂਜਾ ਅਤੇ ਬੀਰਪਾਲ ਕੌਰ ਬੀ.ਐਸ.ਸੀ.-2 ਨੇ ਤੀਜਾ ਸਥਾਨ ਹਾਸਲ ਕੀਤਾ। ਜਦੋਂ ਕਿ ਸਲੋਗਨ ਰਾਈਟਿੰਗ ਮੁਕਾਬਲੇ ਵਿੱਚ ਸਤਵਿੰਦਰ ਕੌਰ ਬੀ.ਐਸ.ਸੀ-3 ਨੇ ਪਹਿਲਾ, ਅਮਨਦੀਪ ਕੌਰ 10+1 ਨੇ ਦੂਜਾ ਅਤੇ ਹਰਪ੍ਰੀਤ ਕੌਰ ਬੀ.ਐਸ.ਸੀ-2 ਨੇ ਤੀਜਾ ਸਥਾਨ ਹਾਸਲ ਕੀਤਾ। ਹਰ ਮੁਕਾਬਲੇ ਦੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਮੈਨੇਜਮੈਂਟ ਵਲੋਂ ਡਾ. ਭੁਪਿੰਦਰ ਸਿੰਘ ਪੂਨੀਆ, ਦਲਜੀਤ ਸਿੰਘ ਐਸ.ਪੀ, ਜਸਵੰਤ ਸਿੰਘ ਖਹਿਰਾ, ਮਨਜੀਤ ਸਿੰਘ ਬਾਲੀਆ, ਡਾ. ਓਂਕਾਰ ਸਿੰਘ ਅਤੇ ਡਾ. ਜਸਪਾਲ ਸਿੰਘ ਆਦਿ ਨੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ।ਪ੍ਰਿੰਸੀਪਲ ਡਾ. ਅਮਨਦੀਪ ਕੌਰ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ। ਸਟੇਜ ਸੰਚਾਲਨ ਦੀ ਭੂਮਿਕਾ ਪ੍ਰੋ. ਹਰਜਿੰਦਰ ਸਿੰਘ ਨੇ ਨਿਭਾਈ। ਇਸ ਮੌਕੇ ਕਾਲਜ ਦਾ ਵੱਡੀ ਗਿਣਤੀ ‘ਚ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply