Thursday, August 13, 2026

ਡਾ. ਓਬਰਾਏ ਵਲੋਂ ਕਰਤਾਰਪੁਰ ਸਾਹਿਬ ਵਿਖੇ ਲੰਗਰ ਲਈ ਦੁਬਈ ਤੋਂ ਭੇਜੀਆਂ ਜਾਣਗੀਆਂ ਅਤਿ ਆਧੁਨਿਕ ਮਸ਼ੀਨਾਂ

ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਪਾਕਿਸਤਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਡਾ.ਐਸ.ਪੀ.ਸਿੰਘ ਓਬਰਾਏ ਨੇ ਦੱਸਿਆ ਹੈ ਕਿ ਸਰਬਤ PPNJ3011201902ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਬਹੁਤ ਜਲਦ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਵਿਖੇ ਲੰਗਰ ਦੀ ਸਹੂਲਤ ਲਈ ਆਟਾ ਗੁੰਨਣ, ਪੇੜੇ ਕਰਨ ਤੇ ਪ੍ਰਸ਼ਾਦੇ ਪਕਾਉਣ ਵਾਲੀ ਦੁਬਈ ‘ਚ ਤਿਆਰ ਹੋਈ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਮਸ਼ੀਨ ਤੋਂ ਇਲਾਵਾ ਬਰਤਨ ਸਾਫ਼ ਕਰਨ ਵਾਲੀ ਮਸ਼ੀਨ ਵੀ ਭੇਜੀ ਜਾਵੇਗੀ।ਉਨ੍ਹਾਂ ਇਹ ਵੀ ਦੱਸਿਆ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਇਹ ਮਸ਼ੀਨਾਂ ਲੱਗਣ ਤੋਂ ਬਾਅਦ ਟਰੱਸਟ ਵੱਲੋਂ ਛੇਤੀ ਹੀ ਨਨਕਾਣਾ ਸਾਹਿਬ ਤੇ ਪੰਜਾ ਸਾਹਿਬ ਵਿਖੇ ਵੀ ਇਹ ਮਸ਼ੀਨਾਂ ਦਿੱਤੀਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਇਨ੍ਹਾਂ ਮਸ਼ੀਨਾਂ ਨੂੰ ਸਹੀ ਢੰਗ ਨਾਲ ਵਰਤੋਂ ‘ਚ ਲਿਆਉਣ ਲਈ ਟਰੱਸਟ ਵਲੋਂ ਆਪਣੇ ਖਰਚ ‘ਤੇ ਚਾਰ ਵਿਅਕਤੀਆਂ ਨੂੰ ਦੁਬਈ ਲਿਜਾ ਕੇ ਟੈਕਨੀਕਲ ਟ੍ਰੇਨਿੰਗ ਵੀ ਦਿੱਤੀ ਜਾਵੇਗੀ।ਜਿਸ ਸਦਕਾ ਸਾਰੇ ਗੁਰਦੁਆਰਾ ਸਾਹਿਬ ਅੰਦਰ ਪੂਰੀ ਮਰਿਆਦਾ ਅਨੁਸਾਰ ਲੰਗਰ ਤਿਆਰ ਹੋ ਸਕੇਗਾ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply