ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਓਬਰਾਏ ਨੇ ਦੱਸਿਆ ਕਿ ਪਾਕਿਸਤਾਨ ਵਿਖੇ
ਉਥੋਂ ਦੀ ਪੰਜਾਬ ਸਰਕਾਰ ਵਲੋਂ ਪ੍ਰਮੁੱਖ 8 ਧਰਮਾਂ ਦੇ ਸਥਾਪਤ ਕੀਤੇ ਜਾ ਰਹੇ ਮਿਊਜ਼ੀਅਮ (ਅਜਾਇਬ ਘਰ) ਵਿੱਚ ਬਣਨ ਵਾਲੀਆਂ ਗੈਲਰੀਆਂ ‘ਚ ਜੋ ਸਿੱਖ ਧਰਮ ਦੀ ਗੈਲਰੀ ਬਣੇਗੀ, ਉਸ ਵਿੱਚ ਰੱਖੇ ਜਾਣ ਵਾਲੇ ਹਰੇਕ ਤਰ੍ਹਾਂ ਦੇ ਸਾਜ਼ੋ ਸਮਾਨ ਦਾ ਸਮੁੱਚਾ ਖਰਚ ਵੀ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਕੀਤਾ ਜਾਵੇਗਾ।ਉਨ੍ਹਾਂ ਇਹ ਵੀ ਦੱਸਿਆ ਕਿ ਉਪਰੋਕਤ ਕਾਰਜਾਂ ਲਈ ਉਨ੍ਹਾਂ ਨੇ ਆਪਣੇ ਪਾਕਿਸਤਾਨ ਦੌਰੇ ਦੌਰਾਨ ਪੰਜਾਬ ਦੇ ਗਵਰਨਰ ਮੁਹੰਮਦ ਸਰਵਰ ਤੋਂ ਇਲਾਵਾ ਚੇਅਰਮੈਨ ਗੁਰਦੁਆਰਾ ਸੁਧਾਰ ਕਮੇਟੀ, ਵਾਈਸ ਚਾਂਸਲਰ ਪੰਜਾਬ ਯੂਨੀਵਰਸਿਟੀ ਲਾਹੌਰ, ਸੈਕਟਰੀ ਇਨਫਾਰਮੇਸ਼ਨ, ਟੂਰਿਜ਼ਮ ਅਤੇ ਆਈ.ਟੀ, ਜੁਆਇੰਟ ਸੈਕਟਰੀ ਪੀ.ਟੀ.ਆਈ ਫਰੂਕ ਅਰਸ਼ਦ ਆਦਿ ਸਮੇਤ ਹੋਰ ਉੱਚ ਅਧਿਕਾਰੀਆਂ ਨਾਲ ਵਿਸਥਾਰ ‘ਚ ਮੁਲਾਕਾਤਾਂ ਕਰਕੇ ਸਾਰੀ ਵਿਉਂਤਬੰਦੀ ਤਿਆਰ ਕਰ ਲਈ ਹੈ।
Check Also
ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …
Punjab Post Daily Online Newspaper & Print Media