Tuesday, March 10, 2026

ਸ਼੍ਰੋਮਣੀ ਕਮੇਟੀ ਦੇ ਸੇਵਾਮੁਕਤ ਮੁਲਾਜ਼ਮਾਂ ਨੂੰ ਦਿੱਤੀ ਵਿਦਾੲਗੀ

ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਇਮਾਰਤੀ ਵਿਭਾਗ ਵਿਚ ਸੇਵਾ ਨਿਭਾਅ ਰਹੇ ਹੈਡ ਡਰਾਫਟਮੈਨ ਨਰਿੰਦਰ ਸਿੰਘ ਨੂੰ PPNJ0112201903ਸੇਵਾਮੁਕਤ ਹੋਣ ’ਤੇ ਵਿਦਾਇਗੀ ਦਿੱਤੀ ਗਈ।ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਸਮੇਤ ਹੋਰ ਅਧਿਕਾਰੀਆਂ ਵੱਲੋਂ ਸਾਂਝੇ ਤੌਰ ’ਤੇ ਸਿਰੋਪਾਓ, ਲੋਈ, ਸ੍ਰੀ ਸਾਹਿਬ, ਯਾਦਗਾਰੀ ਸਿੱਕੇ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ।ਨਰਿੰਦਰ ਸਿੰਘ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਪੁਰਾਣੇ ਮੁਲਾਜ਼ਮਾਂ ਦੇ ਤਜ਼ਰਬੇ ਤੋਂ ਨਵੇਂ ਮੁਲਾਜ਼ਮਾਂ ਨੂੰ ਸੇਧ ਲੈਣੀ ਚਾਹੀਦੀ ਹੈ।ਸਕੱਤਰ ਮਨਜੀਤ ਸਿੰਘ ਬਾਠ, ਸਾਬਕਾ ਸਕੱਤਰ ਰਘਬੀਰ ਸਿੰਘ ਰਾਜਾਸਾਂਸੀ, ਤੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।ਇਸੇ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਗੁਰਮਤਿ ਲਿਟਰੇਚਰ ਘਰ ਵਿਖੇ ਸੇਵਾ ਨਿਭਾਅ ਰਹੀ ਬੀਬੀ ਜਸਵੀਰ ਕੌਰ ਨੂੰ ਸੇਵਾ ਮੁਕਤ ਹੋਣ ’ਤੇ ਸਨਮਾਨਿਤ ਕੀਤਾ ਗਿਆ।
               ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਸਕੱਤਰ ਹਰਜੀਤ ਸਿੰਘ ਲਾਲੂ ਘੁੰਮਣ, ਸਕੱਤਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਤੇਜਿੰਦਰ ਸਿੰਘ ਪੱਡਾ, ਗੁਰਬਚਨ ਸਿੰਘ ਮਾਹੀਆ ਸਾਬਕਾ ਮੀਤ ਸਕੱਤਰ, ਸਤਨਾਮ ਸਿੰਘ ਸੁਪ੍ਰਿੰਟੈਂਡੈਂਟ ਤੇ ਮਲਕੀਤ ਸਿੰਘ ਬਹਿੜਵਾਲ, ਜਤਿੰਦਰਪਾਲ ਸਿੰਘ ਐਸ.ਡੀ.ਓ, ਗੁਰਮੀਤ ਸਿੰਘ ਇੰਚਾਰਜ, ਅਮਨਦੀਪ ਸਿੰਘ, ਹਰਪਾਲ ਸਿੰਘ, ਅੰਗਰੇਜ਼ ਸਿੰਘ, ਹਰਜਿੰਦਰ ਸਿੰਘ, ਸਵਿੰਦਰ ਸਿੰਘ ਰਾਜਾਸਾਂਸੀ, ਨਿਸ਼ਾਨ ਸਿੰਘ, ਬਖ਼ਸ਼ੀਸ ਸਿੰਘ, ਨਰਿੰਦਰ ਸਿੰਘ ਕਾਹਲੋਂ, ਬੀਬੀ ਪਰਮਜੀਤ ਕੌਰ, ਬੀਬੀ ਰਾਜਵਿੰਦਰ ਸਿੰਘ, ਬੀਬੀ ਤਲਵਿੰਦਰ ਕੌਰ, ਬੀਬੀ ਸਰਬਜੀਤ ਕੌਰ ਅਤੇ ਹੋਰ ਹਾਜ਼ਰ ਸਨ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply