Friday, June 12, 2026

ਬੇਨੜਾ ਵਿਖੇ ਐਨ.ਆਰ.ਆਈ ਕ੍ਰਿਕੇਟ ਕੱਪ 25 ਦਸੰਬਰ ਤੋਂ

ਧੂਰੀ, 2 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਇਥੋਂ ਨੇੜਲੇ ਪਿੰਡ ਬੇਨੜਾ ਵਿਖੇ ਮਾਸੂਮ ਫਤਹਿਵੀਰ ਸਿੰਘ ਦੀ ਯਾਦ ਨੂੰ ਸਮਰਪਿਤ ਐਨ.ਆਰ.ਆਈ ਕ੍ਰਿਕੇਟ Cricketਕੱਪ 25 ਤੋਂ 29 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਐਨ.ਆਰ.ਆਈ ਕ੍ਰਿਕੇਟ ਕਲੱਬ ਬੇਨੜਾ ਦੇ ਮੈਂਬਰ ਮਨਪ੍ਰੀਤ ਸਿੰਘ, ਬਬਲੂ ਬੇਨੜਾ, ਗੁਰਵਿੰਦਰ ਸਿੰਘ, ਅਮ੍ਰਿੰਤ ਸਿੰਘ, ਲਖਵਿੰਦਰ ਸਿੰਘ ਅਤੇ ਕਾਸੀ ਬੇਨੜਾ ਨੇ ਖੇਡਾਂ ਦਾ ਪੋਸਟਰ ਰੀਲੀਜ਼ ਕਰਦੇ ਹੋਏ ਦੱਸਿਆ ਕਿ ਪਿੰਡਾਂ ਤੇ ਸ਼ਹਿਰਾਂ ਤੋਂ ਆਈਆਂ 48 ਟੀਮਾਂ ਦੇ ਕ੍ਰਿਕੇਟ ਮੈਚ ਕਰਵਾਏ ਜਾਣਗੇ ਅਤੇ ਪਹਿਲਾ ਸਥਾਨ ਹਾਸਲ ਕਰਨ ਵਾਲੀ ਜੇਤੂ ਟੀਮ ਨੂੰ 1 ਲੱਖ ਰੁਪਏ, ਦੂਜੇ ਸਥਾਨ ‘ਤੇ ਆਉਣ ਵਾਲੀ ਜੇਤੂ ਟੀਮ ਨੂੰ 51 ਹਜ਼ਾਰ ਨਗਦ ਇਨਾਮ ਅਤੇ ਮੈਨ ਆਫ ਦੀ ਸੀਰੀਜ਼ ਵਿੱਚ ਮੋਟਰਸਾਈਕਲ ਇਨਾਮ ਵਜੋਂ ਦਿੱਤਾ ਜਾਵੇਗਾ।ਇਸ ਤੋਂ ਇਲਾਵਾ ਤਾਸ਼ ਸੀਪ ਦੇ ਮੁਕਾਬਲੇ ਵਿੱਚ ਜੇਤੂ ਟੀਮ ਨੂੰ ਮੋਟਰਸਾਈਕਲ ਅਤੇ ਰੱਸਾ-ਕਸ਼ੀ ਦੀਆਂ 4 ਟੀਮਾਂ ਦੇ 100 ਮੈਚ ਵੀ ਕਰਵਾਏ ਜਾਣਗੇ।

Check Also

ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …

Leave a Reply