Tuesday, March 10, 2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਬੱਡੀ ਮੈਚ 3 ਨੂੰ – ਡਿਪਟੀ ਕਮਿਸ਼ਨਰ

ਭਾਰਤ ਤੇ ਇੰਗਲੈਂਡ ਅਤੇ ਕੈਨੇਡਾ ਤੇ ਅਮਰੀਕਾ ਵਿਚਾਲੇ ਅੰਮ੍ਰਿਤਸਰ ‘ਚ ਖੇਡੇ ਜਾਣਗੇ ਮੈਚ

ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੋ ਵਿਸ਼ਵ Kabaddiਕਬੱਡੀ ਕੱਪ ਪਹਿਲੀ ਦਸੰਬਰ ਤੋਂ 10 ਦਸੰਬਰ ਤੱਕ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ।ਉਸ ਦੇ ਦੋ ਅੰਤਰਰਾਸ਼ਟਰੀ ਮੈਚ 3 ਦਸੰਬਰ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਕਰਵਾਏ ਜਾਣਗੇ ਅਤੇ ਇਸ ਵਿੱਚ 4 ਟੀਮਾਂ ਭਾਗ ਲੈਣਗੀਆਂ।
              ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਅੰਮਿ੍ਰਤਸਰ ਵਿੱਚ ਮੈਚ ਸਵੇਰੇ 11.00 ਵਜੇ ਤੋਂ ਲੈ ਕੇ ਦੁਪਿਹਰ ਕਰੀਬ 2.00 ਵਜੇ ਤੱਕ ਚੱਲਣਗੇ।ਉਨ੍ਹਾਂ ਦੱਸਿਆ ਕਿ ਪਹਿਲਾ ਮੈਚ ਭਾਰਤ ਤੇ ਇੰਗਲੈਂਡ ਵਿਚਾਲੇ ਤੇ ਦੂਸਰਾ ਮੈਚ ਕੈਨੇਡਾ ਤੇ ਅਮਰੀਕਾ ਵਿਚਾਲੇ ਖੇਡਿਆ ਜਾਵੇਗਾ।ਉਨਾਂ ਅੰਤਰਰਾਸ਼ਟਰੀ ਕਬੱਡੀ ਮੈਚਾਂ ਦਾ ਆਨੰਦ ਲੈਣ ਲਈ ਜ਼ਿਲ੍ਹਾ ਵਾਸੀਆਂ ਨੂੰ ਖੁੱਲਾ ਸੱਦਾ ਦਿੰਦੇ ਆਖਿਆ ਕਿ ਲੋਕਾਂ ਦੀ ਆਮਦ ਨੂੰ ਧਿਆਨ ਵਿਚ ਰੱਖਦੇ ਹੋਏ ਪਾਰਕਿੰਗ ਅਤੇ ਬੈਠਣ ਦੇ ਖਾਸ ਪ੍ਰਬੰਧ ਕੀਤੇ ਜਾ ਰਹੇ ਹਨ, ਤਾਂ ਜੋ ਲੋਕ ਅਸਾਨੀ ਨਾਲ ਸਟੇਡੀਅਮ ਤੱਕ ਪਹੁੰਚ ਸਕਣ।ਉਨਾਂ ਦੱਸਿਆ ਕਿ ਅੰਤਰਰਾਸ਼ਟਰੀ ਕਬੱਡੀ ਕੱਪ ਵਿੱਚ ਭਾਰਤ, ਇੰਗਲੈਂਡ, ਅਮਰੀਕਾ, ਕੈਨੇਡਾ, ਸ੍ਰੀਲੰਕਾ, ਕੀਨੀਆ, ਨਿਊਜ਼ੀਲੈਂਡ ਅਤੇ ਆਸਟਰੇਲੀਆ ਦੀਆਂ ਟੀਮਾਂ ਹਿੱਸਾ ਲੈ ਰਹੀਆਂ ਹਨ ਤੇ ਅੱਜ ਸੁਲਤਾਨਪੁਰ ਲੋਧੀ ਤੋਂ ਇਸ ਦੀ ਸ਼ੁਰੂਆਤ ਹੋਈ ਹੈ।
               ਢਿਲੋਂ ਨੇ ਦੱਸਿਆ ਕਿ ਕਬੱਡੀ ਟੂਰਨਾਮੈਂਟ ਦੇਖਣ ਲਈ ਆ ਰਹੇ ਆਮ ਲੋਕਾਂ ਦੀ ਪਾਰਕਿੰਗ ਨਹਿਰੂ ਸ਼ਾਪਿੰਗ ਕੰਪਲੈਕਸ ਅਤੇ ਕੰਪਨੀ ਬਾਗ ਵਿਖੇ ਹੋਵੇਗੀ, ਜਦਕਿ ਜਿੰਨਾਂ ਵਿਅਕਤੀਆਂ ਕੋਲ ਸੱਦਾ ਪੱਤਰ ਹੋਣਗੇ ਉਨ੍ਹਾਂ ਦੀ ਪਾਰਕਿੰਗ ਟੇਲਰ ਰੋਡ ਵਿਖੇ ਅਲਗਜੈਂਡਰਾ ਪਬਲਿਕ ਸਕੂਲ ਵਿਖੇ ਬਣਾਈ ਗਈ ਹੈ।ਉਨ੍ਹਾਂ ਦੱਸਿਆ ਕਿ ਲੋਕਾਂ ਦੇ ਮਨੋਰੰਜਨ ਲਈ ਸਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਜਾਵੇਗਾ।ਜਿਸ ਵਿੱਚ ਨਾਮਵਰ ਕਲਾਕਾਰਾਂ ਵੱਲੋਂ ਗੀਤ ਪੇਸ਼ ਕੀਤੇ ਜਾਣਗੇ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply