ਸੰਦੌੜ, 3 ਦਸੰਬਰ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਦੇ ਵਿਦਿਆਰਥੀਆਂ ਦਾ ਵਿਦਿਅਕ ਅਤੇ ਧਾਰਮਿਕ ਟੂਰ ਲਗਾਇਆ ਗਿਆ। ਉਨਾਂ ਨੂੰ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਅਤੇ ਸੁਲਤਾਨਪੁਰ ਲੋਧੀ ਵਿਖੇ ਲਿਜਾਇਆ ਗਿਆ।ਡਾ. ਭਚਿੱਤਰ ਸਿੰਘ ਅਤੇ ਡਾ. ਕਰਮਜੀਤ ਸਿੰਘ ਦੀ ਅਗਵਾਈ ‘ਚ ਵਿਦਿਆਰਥੀਆਂ ਦੇ ਇਸ ਗਰੁੱਪ ਨੂੰ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਸਕੱਤਰ ਜਨਰਲ ਗਿਆਨੀ ਬਾਬੂ ਸਿੰਘ ਨੇ ਰਵਾਨਾ ਕੀਤਾ।ਸਾਇੰਸ ਸਿਟੀ ਵਿਖੇ ਵਿਦਿਆਰਥੀਆਂ ਨੇ ਲੇਜ਼ਰ, ਸਟਿਮੂਲੇਟਰ, ਅਰਥ ਕਵਿਕ ਤੇ ਮੁੱਖ ਸ਼ੋਅ ਦਾ ਆਨੰਦ ਮਾਣਿਆ।ਸਾਇੰਸ ਸਿਟੀ ਪਹੁੰਚਣ ‘ਤੇ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਵੰਡੇ ਗਏ।ਇਸ ਉਪਰੰਤ ਵਿਦਿਆਰਥੀਆਂ ਨੇ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਬੇਰ ਸਾਹਿਬ ਦੇ ਦਰਸ਼ਨ ਕੀਤੇੇ।ਇਸ ਗਰੁੱਪ ਵਿੱਚ ਪ੍ਰੋ. ਪ੍ਰਦੀਪ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਸੁਖਵਿੰਦਰ ਸਿੰਘ, ਪ੍ਰੋ.ਐਚ.ਐਸ ਧਾਲੀਵਾਲ ਅਤੇ ਪ੍ਰੋ.ਸ਼ੇਰ ਸਿੰਘ ਵੀ ਹਾਜ਼ਰ ਸਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …