ਭੀਖੀ, 3 ਦਸੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭੀਖੀ ਵਿਖੇ ਬਤੌਰ ਪ੍ਰਿੰਸੀਪਲ ਸੇਵਾ ਨਿਭਾਅ ਰਹੇ ਮੈਡਮ ਬੇਅੰਤ ਕੋਰ ਸੇਵਾ ਮੁਕਤ ਹੋ ਗਏ ਹਨ।ਮੈਡਮ ਬੇਅੰਤ ਕੋਰ ਦੀ ਸੇਵਾਮੁਕਤੀ ‘ਤੇ ਜਿਲਾ ਸਿੱਖਿਆ ਅਫਸਰ ਜਗਰੂਪ ਸਿੰਘ ਭਾਰਤੀ ਵਿਸ਼ੇਸ਼ ਤੌਰ ‘ਤੇ ਪਹੁੰਚੇ, ਜਦਕਿ ਅਸ਼ੋਕ ਕੁਮਾਰ ਪ੍ਰਿੰਸੀਪਲ ਕੋਟੜਾ ਕਲਾਂ, ਮਲਕੀਤ ਸਿੰਘ, ਬਲਵੰਤ ਸਿੰਘ, ਸ਼ਾਮ ਲਾਲ, ਪ੍ਰੀਤਮ ਸਿੰਘ, ਰਾਮ ਸਿੰਘ ਅਕਾਲੀਆਂ ਅਤੇ ਸਮੂਹ ਸਟਾਫ ਹਾਜ਼ਰ ਸਨ।
ਦੱਸਣਯੋਗ ਹੈ ਕਿ ਬੇਅੰਤ ਕੋਰ ਦੋ ਸਾਲਾ ਕਾਰਜ਼ਕਾਲ ਦੌਰਾਨ ਜਿਥੇ ਸਕੂਲ ਦਾ ਦਸਵੀਂ ਤੇ ਬਾਰ੍ਹਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ।ਉਥੇ ਉਨਾਂ ਦੇ ਯਤਨਾਂ ਸਦਕਾ ਸਕੂਲ ਵਿੱਚ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਚਾਰ ਨਵੇਂ ਕਮਰਿਆਂ ਦੀ ਉਸਾਰੀ ਵੀ ਕਰਵਾਈ ਗਈ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …