ਜੰਡਿਆਲਾ ਗੁਰੁ, 3 ਦਸੰਬਰ (ਪਂਜਾਬ ਪੋਸਟ – ਹਰਿੰਦਰ ਪਾਲ ਸਿੰਘ) – ਬੀਤੇ ਦਿਨੀ ਗੁਰੂ ਚਰਨਾਂ ‘ਚ ਜਾ ਬਿਰਾਜੇ ਨਗਰ ਕੌਂਸਲ ਜੰਡਿਆਲਾ ਗੁਰੁ ਦੇ ਸਾਬਕਾ
ਪ੍ਰਧਾਨ ਸਰਦਾਰ ਅਜੀਤ ਸਿੰਘ ਮਲਹੋਤਰਾ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ।ਉਨ੍ਹਾਂ ਦੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਬਾਬਾ ਹੰਦਾਲ ਜੰਡਿਆਲਾ ਗੁਰੂ ਵਿਖੇ ਭਾਈ ਹਰਜੋਤ ਸਿੰਘ ਅੰਮ੍ਰਿਤਸਰ ਦੇ ਜਥੇ ਨੇ ਵੈਰਾਗਮਈ ਕੀਰਤਨ ਕੀਤਾ ਤੇ ਅਰਦਾਸ ਤੋਂ ਬਾਅਦ ਬਾਬਾ ਪਰਮਾਨੰਦ, ਬਾਬਾ ਗੁਰਭੇਜ ਸਿੰਘ ਖੁਜਾਲਾ ਕਈ ਧਾਰਮਿਕ ਆਗੂਆਂ ਤੇ ਸੰਸਥਾਵਾਂ ਵਲੋਂ ਸਵ. ਅਜੀਤ ਸਿੰਘ ਮਲੋਹਤਰਾ ਦੇ ਸਪੁੱਤਰਾਂ ਰਣਧੀਰ ਸਿੰਘ ਧੀਰਾ, ਵਰਿੰਦਰ ਸਿੰਘ ਮਲਹੋਤਰਾ, ਮੋਹਨ ਸਿੰਘ, ਮਨਿੰਦਰ ਸਿੰਘ ਮਲਹੋਤਰਾ ਨੂੰ ਸਿਰਪਾਓ ਭੇਟ ਕੀਤੇ ਗਏ।ਇਸ ਸਮੇਂ ਵੱਖ-ਵੱਖ ਬੁਲਾਰਿਆਂ ਨੇ ਸਰਦਾਰ ਅਜੀਤ ਸਿੰਘ ਮਲਹੋਤਰਾ ਨੂੰ ਭਰਪੂਰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।
ਸ਼ਰਧਾਂਜਲੀ ਸਮਾਰੋਹ ਮੌਕੇ ਬਾਬਾ ਪਰਮਾਨੰਦ ਮੁੱਖ ਸੇਵਾਦਾਰ ਬਾਬਾ ਹੰਦਾਲ, ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਗੋਪਾਲ ਗਿਰੀ ਭੱਦਰਕਾਲੀ, ਰਾਜ ਕੁਮਾਰ ਮਲਹੋਤਰਾ ਸਾਬਕਾ ਨਗਰ ਕੌਂਸਲ ਪ੍ਰਧਾਨ, ਜਸਬੀਰ ਸਿੰਘ ਡਿੰਪਾ ਪਾਰਲੀਮੈਂਟ ਮੈਂਬਰ ਦੇ ਸਪੁੱਤਰ ਉਪਦੇਸ਼ ਗਿੱਲ, ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ, ਬਲਾਕ ਪ੍ਰਧਾਨ ਜਸਵਿੰਦਰ ਸਿੰਘ ਝੰਡ, ਮਲਕੀਤ ਸਿੰਘ ਏ.ਆਰ, ਗੋਪਾਲ ਸਿੰਘ ਜਾਣੀਆਂ, ਅਮਰੀਕ ਸਿੰਘ ਬਿੱਟਾ, ਬਾਬਾ ਗੁਰਭੇਜ ਸਿੰਘ ਖਜਾਲਾ, ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਬੰਡਾਲਾ ਅਤੇ ਸਿਆਸੀ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਆਗੁਆਂ ਤੋਂ ਇਲਾਵਾ ਵੱਡੀ ਗਿਣਤੀ ‘ਚ ਰਿਸ਼ਤੇਦਾਰ, ਸਬੰਧੀ ਅਤੇ ਇਲਾਕਾ ਵਾਸੀ ਸੰਗਤਾਂ ਹਾਜ਼ਰ ਸਨ।
Check Also
ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …
Punjab Post Daily Online Newspaper & Print Media