ਸੰਦੌੜ, 4 ਦਸੰਬਰ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਧਰਮ ਪ੍ਰਚਾਰ ਕਮੇਟੀ ਸ਼ੇਰਗੜ੍ਹ ਚੀਮਾ ਨੇ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਇਕ ਸੰਖੇਪ ਸਮਾਗਮ ਦੌਰਾਨ ਕੀਰਤਨ ਮੁਕਾਬਲੇ ਵਿਚ ਅੱਵਲ ਪੁਜੀਸ਼ਨਾਂ ਹਾਸਲ ਕਰਨ ਵਾਲੇ ਪਿੰਡ ਦੇ ਕੁੱਝ ਬੱਚਿਆਂ ਦਾ ਸਨਮਾਨ ਕੀਤਾ ਗਿਆ।ਕਮੇਟੀ ਦੇ ਅਹੁਦੇਦਾਰਾਂ ਕੈਪਟਨ ਹਰਜਿੰਦਰ ਸਿੰਘ, ਮੁਕੰਦ ਸਿੰਘ ਚੀਮਾ ਅਤੇ ਸੇਵਾਮੁਕਤ ਉਪ ਡਾਕਪਾਲ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇਂ ਦਿਨੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਿਤ ਪ੍ਰਚਾਰ ਟਰੱਸਟ ਫਰਵਾਲੀ ਵਲੋਂ ਗੁਰਮਿਤ ਸਮਾਗਮ ਕਰਵਾਇਆ ਗਿਆ ਸੀ ਜਿਸ ਵਿੱਚ ਕੀਰਤਨ ਕੈਟਾਗਿਰੀ ਦੇ ਸੀਨੀਅਰ ਵਰਗ ਵਿੱਚ ਸਤਨਾਮ ਸਿੰਘ ਅਤੇ ਹਰਪ੍ਰੀਤ ਸਿੰਘ, ਜਦਕਿ ਜੂਨੀਅਰ ਵਰਗ ਵਿਚ ਗੁਰਪ੍ਰੀਤ ਸਿੰਘ, ਅਮਰੀਕ ਸਿੰਘ, ਗੁਰਵਿੰਦਰ ਸਿੰਘ ਬੱਚਿਆਂ ਨੇ ਚੰਗੀਆਂ ਪੁਜੀਸ਼ਨਾਂ ਹਾਸਲ ਕੀਤੀਆਂ ਸਨ।ਪ੍ਰਬੰਧਕਾਂ ਨੇ ਦੱਸਿਆ ਕਿ ਪਿੰਡ ਸੇਰਗੜ੍ਹ ਚੀਮਾ ਦੇ ਬੱਚੇ ਪਹਿਲਾਂ ਵੀ ਕਈ ਵਾਰ ਅਜਿਹੇ ਮੁਕਾਬਲਿਆਂ ਵਿਚ ਜੇਤੂ ਰਹੇ ਸਨ।ਇਸ ਲਈ ਬੱਚਿਆਂ ਦੀ ਹੌਸਲਾ ਅਫਜ਼ਾਈ ਲਈ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹੈਡ ਗ੍ਰੰਥੀ ਹਰਪ੍ਰੀਤ ਸਿੰਘ, ਨੰਬਰਦਾਰ ਮੇਜਰ ਸਿੰਘ, ਬਲਬੀਰ ਸਿੰਘ, ਅਜਮੇਰ ਸਿੰਘ, ਗਿਆਨੀ ਕਰਤਾਰ ਸਿੰਘ, ਹਰਬਾਘ ਸਿੰਘ, ਜਰਨੈਲ ਸਿੰਘ ਵਾਰੀਆ, ਸੁਖਵਿੰਦਰ ਸਿੰਘ ਸੁੱਖਾ, ਬੰਤ ਸਿੰਘ, ਗੁਰਜੰਟ ਸਿੰਘ ਆਦਿ ਹਾਜ਼ਰ ਸਨ।
Check Also
ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ
ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …
Punjab Post Daily Online Newspaper & Print Media