ਸ਼ੁਨਾਮ/ ਲੌਂਗੋਵਾਲ, 5 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਐਮ.ਐਂਡ.ਐਮ ਪਬਲਿਕ ਸਕੂਲ ਦੇ ਵਿਦਿਆਰਥੀ ਨੂੰ ਰਾਸ਼ਟਰੀ ਪੱਧਰ ਦੇ ਕ੍ਰਿਕਟ
ਮੁਕਾਬਲੇ ਲਈ ਚੁਣਿਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਚਮਨਦੀਪ ਕੌਰ ਨੇ ਦੱਸਿਆ ਕਿ 11ਵੀਂ ਜਮਾਤ ਦੇ ਵਿਦਿਆਰਥੀ ਨਵਦੀਪ ਸਿੰਘ ਦੀ ਚੋਣ ਸਕੂਲ ਲਈ ਮਾਣ ਵਾਲੀ ਗੱਲ ਹੈ।ਵਿਦਿਆਰਥੀ ਨਵਦੀਪ ਸਿੰਘ ਨੇ ਦੱਸਿਆ ਕਿ ਇਸ ਦਾ ਸਿਹਰਾ ਖੇਡਾਂ ਅਤੇ ਸਰੀਰਕ ਸਿੱਖਿਆ ਦੇ ਕੋਚ ਗੁਰਪਿੰਦਰ ਸਿੰਘ, ਸਕੂਲ ਪ੍ਰਬੰਧਕਾਂ, ਅਤੇ ਸਮੁੱਚੇ ਸਟਾਫ ਨੂੰ ਜਾਂਦਾ ਹੈ।ਪ੍ਰਿੰਸੀਪਲ ਸ੍ਰੀਮਤੀ ਚਮਨਦੀਪ ਕੌਰ ਅਤੇ ਗੁਰਪ੍ਰੀਤ ਸਿੰਘ ਸੇਠੀ ਨੇ ਵਿਦਿਆਰਥੀ ਦਾ ਸਨਮਾਨ ਕਰਦਿਆਂ ਕਿਹਾ ਕਿ ਨਵਦੀਪ ਦੀ ਇਸ ਪ੍ਰਾਪਤੀ ਨਾਲ ਸਕੂਲ ਅਤੇ ਉਸ ਦੇ ਮਾਪਿਆਂ ਦਾ ਨਾਮ ਰੋਸ਼ਨ ਹੋਇਆ ਹੈ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media