ਕਪੂਰਥਲਾ, 5 ਦਸੰਬਰ (ਪੰਜਾਬ ਪੋਸਟ ਬਿਊਰੋ) – ਮੈਡਮ ਜਤਿੰਦਰ ਕੌਰ ਧੀਰ ਨੇ ਸਰਕਾਰੀ ਕਾਲਜ ਕਪੂਰਥਲਾ ਦੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲ ਲਿਆ ਹੈ।ਇਸ
ਤੋਂ ਪਹਿਲਾਂ ਅਗਸਤ 2019 ਵਿਚ ਉਨ੍ਹਾਂ ਦੀ ਤਰੱਕੀ ਬਤੌਰ ਪ੍ਰਿੰਸਪਲ ਹੋਣ ਉਪਰੰਤ ਉਹ ਸਰਕਾਰੀ ਕਾਲਜ ਭੁਲੱਥ ਵਿਖੇ ਤਾਇਨਾਤ ਕੀਤੇ ਗਏ ਸਨ ਅਤੇ ਹੁਣ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਉਨ੍ਹਾਂ ਦੀ ਬਦਲੀ ਸਰਕਾਰੀ ਕਾਲਜ ਕਪੂਰਥਲਾ ਵਿਖੇ ਕਰ ਦਿੱਤੀ ਗਈ।ਉਨ੍ਹਾਂ ਦੇ ਪ੍ਰਿੰਸੀਪਲ ਵਜੋਂ ਕਾਰਜ ਭਾਗ ਸੰਭਾਲੇ ਜਾਣ ਮੌਕੇ ਸਰਕਾਰੀ ਕਾਲਜ ਦਾ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਹਾਜਰ ਸੀ।ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋ. ਵਰਿੰਦਰ ਕੁਮਾਰ ਨੇ ਉਨ੍ਹਾਂ ਨੂੰ ‘ਜੀ ਆਇਆਂ’ ਕਿਹਾ ।
ਇਸ ਮੌਕੇ ਹਾਜਰ ਸਟਾਫ ਵਿਚ ਪ੍ਰੋ. ਵਰਿੰਦਰ ਕੁਮਾਰ, ਪ੍ਰੋ. ਜੇ.ਪੀ ਸਿੰਘ, ਪ੍ਰੋ. ਬਿਕਰਮ ਸਿੰਘ ਵਿਰਕ, ਪ੍ਰੋ. ਸਰਬਜੀਤ ਸਿੰਘ ਧੀਰ, ਪ੍ਰੋ. ਤੀਰਥ ਰਾਮ ਬਸਰਾ, ਪ੍ਰੋ. ਪ੍ਰਭਜੋਤ ਸਿੰਂਘ, ਪ੍ਰੋ. ਸੁਖਪਾਲ ਸਿੰਘ ਥਿੰਡ, ਮੈਡਮ ਚੰਦਰ ਕਾਂਤਾ, ਮੈਡਮ ਨਰੇਸ਼ ਕੁਮਾਰੀ, ਮੈਡਮ ਮੀਨਾ ਸੇਠੀ, ਮੈਡਮ ਅਨੀਤਾ ਸਾਗਰ, ਮੈਡਮ ਸਾਧਨਾ, ਮੈਡਮ ਸੀਮਾ ਰਾਣੀ, ਮੈਡਮ ਸਨੇਹ ਸ਼ਰਮਾ, ਮੈਡਮ ਨਿਧੀ ਅਹੁਜਾ, ਪ੍ਰੋ ਰਣਜੀਤ ਕੁਮਾਰ ਆਦਿ ਹਾਜ਼ਰ ਸਨ।
Check Also
ਸਿਹਤ ਵਿਭਾਗ ਵੱਲੋਂ ‘ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਤਹਿਤ ਜਾਗਰੂਕਤਾ ਲਈ ਟੀਮਾਂ ਰਵਾਨਾ
ਅੰੰਮ੍ਰਿਤਸਰ, 23 ਅਗਸਤ (ਜਗਸੀਪ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ ‘ਹਰ …
Punjab Post Daily Online Newspaper & Print Media