ਸਮਰਾਲਾ, 5 ਦਸੰਬਰ (ਪੰਜਾਬ ਪੋਸਟ ਬਿਊਰੋ) – ਪਾਵਰਕਾਮ ਦੇ ਮੰਡਲ ਸਮਰਾਲਾ ਦੇ ਪੈਨਸ਼ਨਰਜ਼/ਮੁਲਾਜ਼ਮਾਂ ਵਲੋਂ ਪੈਨਸ਼ਨਰਜ਼ ਐਸੋਸੀਏਸ਼ਨ ਦੇ ਮੰਡਲ ਪ੍ਰਧਾਨ
ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਹੰਗਾਮੀ ਮੀਟਿੰਗ ਕੀਤੀ ਗਈ।ਜਿਸ ਵਿੱਚ ਪਾਵਰ ਕਾਰਪੋਰੇਸ਼ਨ ਵਲੋਂ ਨਵੰਬਰ 2019 ਦੀਆਂ ਪੈਨਸ਼ਨਾਂ/ਤਨਖਾਹਾਂ ਨਾ ਦੇਣ ਦੀ ਤਿੱਖੇ ਸ਼ਬਦਾਂ ਵਿੱਚ ਜੋਰਦਾਰ ਨਿਖੇਧੀ ਕੀਤੀ ਗਈ।
ਮੀਟਿੰਗ ਵਿੱਚ ਹੋਰਨਾ ਤੋਂ ਇਲਾਵਾ ਪ੍ਰੇਮ ਸਿੰਘ ਰਿਟਾ: ਐਸ.ਡੀ.ਓ ਸੀਨੀਅਰ ਮੀਤ ਪ੍ਰਧਾਨ, ਗੁਰਸ਼ਰਨ ਸਿੰਘ ਨਾਗਰਾ ਸਕੱਤਰ, ਦਰਸ਼ਨ ਸਿੰਘ ਖਜ਼ਾਨਚੀ, ਜਗਤਾਰ ਸਿੰਘ ਪ੍ਰੈਸ ਸਕੱਤਰ, ਪ੍ਰੇਮ ਚੰਦ ਸਰਕਲ ਆਗੂ, ਪ੍ਰੇਮ ਚੰਦ ਭਲਾਲੋਕ ਮੀਤ ਪ੍ਰਧਾਨ, ਜਰਨੈਲ ਸਿੰਘ ਅਤੇ ਭੁਪਿੰਦਰ ਪਾਲ ਆਦਿ ਹਾਜ਼ਰ ਸਨ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media