Sunday, March 8, 2026

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਸੰਗਰੂਰ/ ਲੌਂਗੋਵਾਲ, 6 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਗੁਰਦੁਆਰਾ ਸਾਹਿਬ ਮਹਿਲ ਮੁਬਾਰਕ ਸੰਗਰੂਰ ਵਿਖੇ ਹਿੰਦ ਦੀ ਚਾਦਰ ਨੌਂਵੇਂ ਪਾਤਸ਼ਾਹ PPNJ0612201902ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ। ਗੁਰਦੁਆਰਾ ਕਮੇਟੀ ਪ੍ਰਧਾਨ ਕੈਪਟਨ ਭੂਪਿੰਦਰ ਸਿੰਘ ਪੂਨੀਆ ਅਤੇ ਸਤਨਾਮ ਸਿੰਘ ਦਮਦਮੀ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਚੱਲ ਰਹੇ ਸਮਾਗਮਾਂ ਦੀ ਲੜੀ ਦੇ ਅੰਤਲੇ ਦਿਨ ਕੀਰਤਨ ਦਰਬਾਰ ਆਯੋਜਿਤ ਕੀਤਾ ਗਿਆ।ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਭਾਈ ਜਸਵੰਤ ਸਿੰਘ ਪਰਵਾਨਾ ਵ ਕਥਾ ਵੀਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਸੁਦਾਗਰ ਸਿੰਘ ਦੇ ਰਾਗੀ ਜਥੇ ਸਮੇਤ ਪੰਥ ਪ੍ਰਸਿਧ ਢਾਡੀ ਭਾਈ ਜਸਵੰਤ ਸਿੰਘ ਦੀਵਾਨਾ ਅਤੇ ਭਾਈ ਗੁਰਸੇਵਕ ਸਿੰਘ ਨੇ ਕਥਾ-ਕੀਰਤਨ ਤੇ ਢਾਡੀ ਵਾਰਾਂ ਸੁਣਾ ਕੇ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਤੋਂ ਜਾਣੂ ਕਰਵਾਇਆ। ਗੁਰਦੁਆਰਾ ਸਾਹਿਬ ਦੇ ਡਾ. ਭੁਪਿੰਦਰ ਸਿੰਘ ਪੂਨੀਆ ਨੇ ਨੌਂਵੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ’ਤੇ ਚਾਨਣਾ ਪਾਉਂਦਿਆਂ ਹਾਜਰੀਨ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਹੁੰਚੀਆਂ ਸ਼ਖ਼ਸੀਅਤਾਂ ਅਤੇ ਰਾਗੀ ਢਾਡੀ ਜਥਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਸਮਾਗਮ, ਵਿੱਚ ਮਾਸਟਰ ਨਿਹਾਲ ਸਿੰਘ ਜਨਰਲ ਸਕੱਤਰ, ਨਿਰੰਜਨ ਸਿੰਘ ਵਿਰਕ, ਮਾਸਟਰ ਜਗਰੂਪ ਸਿੰਘ ਸਿੱਧੂ, ਭਾਈ ਜਸਵੀਰ ਸਿੰਘ ਖੇਤਲਾ, ਮੇਹਰ ਸਿੰਘ ਲਿੱਦੜਾਂ, ਜੱਗਰ ਸਿੰਘ ਭੱਠਲ, ਅਮਰਜੀਤ ਸਿੰਘ ਬਨਭੋਰੀ, ਕੁਲਵੰਤ ਸਿੰਘ ਸਾਬਕਾ ਐਕਸੀਅਨ, ਅਮਰਜੀਤ ਸਿੰਘ ਕਾਝਲਾ, ਗੁਰਬਚਨ ਸਿੰਘ ਸੋਮਲ, ਬੀਬੀ ਸਿਮਰਤਰਾਣਾ ਪੂਨੀਆ ਸਾਬਕਾ ਪ੍ਰਧਾਨ ਨਗਰ ਕੌਂਸਲ ਸੰਗਰੂਰ, ਤੇਜਿੰਦਰ ਸਿੰਘ ਸੋਢੀ, ਰਣਜੀਤ ਸਿੰਘ ਸੰਤਪੁਰਾ, ਜਗਜੀਤ ਸਿੰਘ, ਭੁਪਿੰਦਰ ਸਿੰਘ ਗਰੇਵਾਲ, ਬਲਵਿੰਦਰ ਸਿੰਘ ਘਰਾਚੋਂ, ਭਾਈ ਗੁਰਪ੍ਰੀਤ ਸਿੰਘ ਹੰਸ, ਸਨੀ ਸਿੰਘ, ਹਰਭਜਨ ਸਿੰਘ, ਸੁਰਿੰਦਰਪਾਲ ਸਿੰਘ ਸਿਦਕੀ, ਭਾਈ ਸਤਨਾਮ ਸਿੰਘ ਸਮੇਤ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਤੋਂ ਇਲਾਵਾ ਇਲਾਕੇ ਦੀਆਂ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਹਾਜ਼ਰ ਸਨ।ਇਸੇ ਤਰਾਂ ਗੁਰਦੁਆਰਾ ਅਕੋਈ ਸਾਹਿਬ ਵਿਖੇ ਬਾਬਾ ਬਲਜੀਤ ਸਿੰਘ ਫੱਕਰ ਦੀ ਦੇਖ-ਰੇਖ ਹੇਠ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸਹੀਦੀ ਦਿਹਾੜਾ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸਰਧਾ ਤੇ ਭਾਵਨਾ ਨਾਲ ਮਨਾਇਆ ਗਿਆ।
ਇਸ ਮੌਕੇ ਬਾਬਾ ਗੁਰਮੀਤ ਸਿੰਘ ਕੱਟੂ ਵਾਲੇ, ਬਾਬਾ ਸੁਖਦੇਵ ਸਿੰਘ ਸਿਧਾਣਾ ਸਾਹਿਬ, ਬਾਬਾ ਰਵਿੰਦਰ ਸਿੰਘ ਜੋਨੀ ਨਾਨਕਸਰ ਕਲੇਰਾਂ ਵਾਲੇ, ਬਾਬਾ ਅਮਰਜੀਤ ਸਿੰਘ ਹੋਤੀ ਮਰਦਾਨ ਰਾੜਾ ਸਾਹਿਬ, ਭਾਈ ਜੋਰਾਵਰ ਸਿੰਘ ਨਿਜਾਮਪੁਰ ਵਾਲੇ, ਬਾਬਾ ਕਰਨੈਲ ਸਿੰਘ, ਬਾਬਾ ਜਸਵਿੰਦਰ ਸਿੰਘ ਖਾਲਸਾ, ਬਾਬਾ ਗਰੀਬ ਦਾਸ, ਬਾਬਾ ਬਚਿੱਤਰ ਸਿੰਘ ਛੀਨਾ, ਬਾਬਾ ਕਰਮਵੀਰ ਸਿੰਘ, ਬਾਬਾ ਗੁਵਿੰਦਰ ਸਿੰਘ, ਬਾਬਾ ਸਾਧੂ ਸਿੰਘ, ਬਾਬਾ ਹਰਬੰਸ ਸਿੰਘ, ਭਾਈ ਕੁਲਵਿੰਦਰ ਸਿੰਘ ਅਕੋਈ ਸਾਹਿਬ ਅਤੇ ਬਾਬਾ ਚੋਖਾ ਸਿੰਘ ਵਲੋਂ ਸੰਗਤਾਂ ਨਾਲ ਆਪਣੇ ਵੀਚਾਰ ਸਾਂਝੇ ਕੀਤੇ।
ਇਸ ਮੌਕੇ ਬਾਬਾ ਬਲਜੀਤ ਸਿੰਘ ਫੱਕਰ ਨੇ ਆਏ ਸਾਧੂ ਸੰਤ ਮਹਾਤਮਾ ਅਤੇ ਮੋਹਤਵਰ ਸ਼ਖਸੀਅਤਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply