ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਲਗਾਤਾਰ ਤੀਸਰੀ ਵਾਰ ਪ੍ਰਧਾਨ ਬਣਨ ਉਪਰੰਤ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ
ਮੁੱਖ ਦਫ਼ਤਰ ਪੁੱਜਣ ’ਤੇ ਗੋਬਿੰਦ ਸਿੰਘ ਲੌਂਗੋਵਾਲ ਦਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਵਾਗਤ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਨੂੰ ਵੀ ਅਧਿਕਾਰੀਆਂ ਨੇ ਜੀ-ਆਇਆਂ ਆਖਿਆ।ਇਸ ਦੌਰਾਨ ਲੌਂਗੋਵਾਲ ਸਮੇਤ ਸਾਰੇ ਅਹੁਦੇਦਾਰਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ ਗਏ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਮਹਿੰਦਰ ਸਿੰਘ ਆਹਲੀ, ਅਵਤਾਰ ਸਿੰਘ ਸੈਂਪਲਾ, ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਹਰਜੀਤ ਸਿੰਘ ਲਾਲੂਘੁੰਮਣ, ਸਤਿੰਦਰ ਸਿੰਘ, ਹਰਜਿੰਦਰ ਸਿੰਘ ਕੈਰੋਂਵਾਲ, ਨਿਸ਼ਾਨ ਸਿੰਘ, ਤੇਜਿੰਦਰ ਸਿੰਘ ਪੱਡਾ, ਗੁਰਿੰਦਰ ਸਿੰਘ ਮਥਰੇਵਾਲ, ਸੁਲੱਖਣ ਸਿੰਘ ਭੰਗਾਲੀ, ਗੁਰਮੀਤ ਸਿੰਘ ਬੁੱਟਰ, ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।
Check Also
ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …
Punjab Post Daily Online Newspaper & Print Media