
ਅਮ੍ਰਿਤਸਰ, 29 ਸਤੰਬਰ (ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ 9 ਅਕਤੂਬਰ ਨੂੰ ਮਨਾਏ ਜਾਣ ਵਾਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੱਚਿਆਂ ਦੀ ਕਾਰਜ-ਕੁਸ਼ਲਤਾ ਨੂੰ ਨਿਖਾਰਨ ਲਈ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਾਸ਼ਣ ਪ੍ਰਤੀਯੋਗਤਾ ਮੁਕਾਬਲੇ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਐਡੀਨਸ਼ਲ ਮੈਨੇਜਰ ਸ. ਜਤਿੰਦਰ ਸਿੰਘ ਦੀ ਨਿਗਰਾਨੀ ਹੇਠ ਕਰਵਾਏ ਗਏ।ਜਿਸ ਵਿੱਚ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਦੇ ਜੀਵਨ ਤੇ ਬਾਣੀ ਦਾ ਮਹੱਤਵ, ਅਰਦਾਸ ਦਾ ਮਹੱਤਵ, ਅੰਮ੍ਰਿਤਸਰ ਸਿਫਤੀ ਦਾ ਘਰ ਅਤੇ ਨੌਜਵਾਨ ਪੀੜ੍ਹੀ ਤੇ ਧਰਮ ਆਦਿ ਵਿਸ਼ਿਆਂ ‘ਤੇ ਭਾਸ਼ਣ ਪ੍ਰਤੀਯੋਗਤਾ ਮੁਕਾਬਲੇ ਕਰਵਾਏ ਗਏ।ਬੱਚਿਆਂ ਦੀ ਕਾਰਜ ਕੁਸ਼ਲਤਾ ਨੂੰ ਪਰਖਣ ਲਈ ਸ. ਇੰਦਰਜੀਤ ਸਿੰਘ ਗੋਗੋਆਣੀ, ਡਾ.ਗੁਰਜੰਟ ਸਿੰਘ ਅਤੇ ਪੋ੍ਰ.ਰੁਪਿੰਦਰ ਕੌਰ ਨੇ ਮੁੱਖ ਜੱਜ ਵਜੋਂ ਭੂਮਿਕਾ ਨਿਭਾਈ।ਹਰੇਕ ਬੱਚੇ ਨੂੰ 5 ਤੋਂ 7 ਮਿੰਟ ਦਾ ਸਮਾਂ ਦਿੱਤਾ ਗਿਆ।ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਭਰ ਵਿੱਚੋਂ 33 ਸਕੂਲਾਂ ਦੇ ਤਕਰੀਬਨ 66 ਬੱਚਿਆਂ ਨੇ ਭਾਗ ਲਿਆ।ਮੰਚ ਦੀ ਸੇਵਾ ਭਾਈ ਜਗਦੇਵ ਸਿੰਘ ਹੈਡ ਪ੍ਰਚਾਰਕ ਨੇ ਨਿਭਾਈ।ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏੇ ਇਨ੍ਹਾਂ ਭਾਸ਼ਣ ਮੁਕਾਬਲਿਆਂ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ 9 ਅਕਤੂਬਰ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨ ਚਿੰਨ੍ਹ ਤੇ ਸਿਰੋਪਾਓ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਸਰਟੀਫਿਕੇਟ ਵੀ ਦਿੱਤੇ ਜਾਣਗੇ।ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਦੀ ਸੇਵਾ ਭਾਈ ਰਸ਼ਪਾਲ ਸਿੰਘ ਗ੍ਰੰਥੀ ਨੇ ਨਿਭਾਈ।
 Punjab Post Daily Online Newspaper & Print Media
Punjab Post Daily Online Newspaper & Print Media
				 
			 
			 
						
					 
						
					 
						
					