ਪਟਿਆਲਾ, 7 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਪਰਿਤਪਾਲ
ਸਿੰਘ, ਵਿਭਾਗ ਮੁਖੀ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ ਦੇ ਨਿਰਦੇਸ਼ਾਂ ਤਹਿਤ ਵਿਭਾਗ ਇੰਚਾਰਜ਼ ਡਾ. ਜਸਪ੍ਰੀਤ ਕੌਰ ਦੀ ਯੋਗ ਅਗਵਾਈ ‘ਚ ਬੀ.ਐਸ.ਸੀ (ਆਨਰਜ਼) ਐਗਰੀਕਲਚਰ ਦੇ ਵਿਦਿਆਰਥੀਆਂ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਕਿਚਨ ਗਾਰਡਨ ਬਣਾਉਣ ਦੀ ਮੁਹਿੰਮ ਵਿੱਢੀ ਹੋਈ ਹੈ ।ਇਸੇ ਲੜੀ ਤਹਿਤ ਵਿਦਿਆਰਥੀਆਂ ਵਲੋਂ ਪ੍ਰੋ. ਰੁਪਿੰਦਰ ਸਿੰਘ ਦੀ ਦੇਖ-ਰੇਖ ਹੇਠ ਜਿਲ੍ਹਾ ਪਟਿਆਲਾ ਦੇ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਿਚਨ ਗਾਰਡਨ ਬਣਾਇਆ ਗਿਆ ।
ਇਸ ਮੌਕੇ ਸਕੂਲ ਦੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਵਿਜੈ ਕਪੂਰ ਨੇ ਐਗਰੀਕਲਚਰ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਸਕੂਲ ਦੇ ਵਿਦਿਆਰਥੀਆਂ ਨੂੰ ਬਹੁਤ ਕੁੱਝ ਸਿੱਖਣ ਨੂੰ ਮਿਲੇਗਾ ਅਤੇ ਵਿਦਿਆਰਥੀਆਂ ਦੀ ਐਗਰੀਕਲਚਰ ਵਿਸ਼ੇ ‘ਚ ਰੁਚੀ ਵੀ ਵਧੇਗੀ ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media