ਭੀਖੀ, 7 ਦਸੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਬਾਬਾ ਲਾਲ ਸਿੰਘ ਭੀਖੀ ਮੁੱਖੀ ਮੀਰੀ-ਪੀਰੀ ਸੰਤ ਸਮਾਜ ਨੇ ਸਿੱਖ ਕੌਮ ਅਪੀਲ ਕਰਦਿਆਂ ਕਿਹਾ ਕਿ ਦਸਮੇਸ਼
ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀਆਂ ਸ਼ਹੀਦੀਆਂ ਨੂੰ ਮੁੱਖ ਰੱਖਦਿਆਂ ਸਿੱਖ ਕੌਮ ਦਸੰਬਰ ਮਹੀਨੇ ਵਿੱਚ ਕੋਈ ਵੀ ਖਸ਼ੀ ਦਾ ਪ੍ਰੋਗਰਾਮ ਨਾ ਕਰੇ।ਕਿਉਂਕਿ ਇਹਨਾਂ ਦਿਨਾਂ ਵਿੱਚ ਕਲਗੀਧਰ ਪਾਤਸ਼ਾਹ ਨੇ ਅਨੰਦਪੁਰ ਸਾਹਿਬ ਨੂੰ ਛੱਡੀਆਂ ਅਤੇ ਭੁੱਖੇ ਭਾਣੇ ਰਹਿ ਕੇ ਚਮਕੌਰ ਦੀ ਗਲੀ ਵਿੱਚ ਆਪਣੇ ਸਹਿਬਜ਼ਾਦਿਆਂ ਤੇ ਜਾਨ ਤੋਂ ਪਿਆਰੇ ਸਿੰਘ ਸਹਿਬਾਨਾਂ ਦੀਆਂ ਸ਼ਹੀਦੀਆਂ ਹੋਈਆਂ ਅਤੇ ਅਨੇਕਾਂ ਤਰ੍ਹਾਂ ਦੇ ਦੁੱਖ ਝੱਲੇ। ਇਸ ਲਈ ਸਾਨੂੰ ਆਪਣੇ ਕਾਲਜੇ ‘ਤੇ ਹੱਥ ਰੱਖ ਕੇ ਸੋਚਣਾ ਚਾਹੀਦਾ ਹੈ ਕਿ ਉਹ ਕਿਹੋ ਜਿਹਾ ਸਮਾਂ ਅਤੇ ਦ੍ਰਿਸ਼ ਹੋਵੇਗਾ। ਜਦੋਂ ਦਸਮੇਸ਼ ਪਿਤਾ ਜੀ ਦੇ 9 ਅਤੇ 7 ਸਾਲਾ ਸਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਨੂੰ ਸ਼ਹੀਦ ਕਰ ਦਿੱਤਾ ਗਿਆ। ਇਸ ਲਈ ਸਾਡਾ ਹੱਕ ਬਣਦਾ ਹੈ ਕਿ ਅਸੀਂ ਵੀ ਆਪਣੇ ਗੁਰੂਆਂ ਦੀਆਂ ਸ਼ਹੀਦੀਆਂ ਨੂੰ ਯਾਦ ਰੱਖਦੇ ਹੋਏ ਇਨ੍ਹਾਂ ਦਿਨਾਂ ਵਿਚ ਕੋਈ ਵੀ ਖੁਸ਼ੀ ਦਾ ਪ੍ਰੋਗਰਾਮ ਨਾ ਕਰੀਏ।
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media