ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਦੀ ਪ੍ਰਧਾਨਗੀ ਹੇਠ 2019 ਤੱਕ ਦੇ ਬਾਰ੍ਹਵੀਂ ਜਮਾਤ ਪਾਸ ਕਰਕੇ ਵੱਖ-ਵੱਖ ਖੇਤਰਾਂ ‘ਚ ਨਾਮ ਕਮਾ ਰਹੇ ਜਾਂ ਉਚ-ਵਿੱਦਿਆ ਪ੍ਰਾਪਤ ਕਰ ਰਹੇ ਸਾਬਕਾ ਵਿਦਿਆਰਥੀਆਂ ਲਈ ‘ਪੁਨਰ-ਮੇਲ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਵਿਦਿਆਰਥੀ ਆਪਣੇ ਹਮਜਮਾਤੀਆਂ ਨੂੰ ਵੇਖ ਕੇ ਅਤੇ ਅਧਿਆਪਕਾਂ ਨੂੰ ਮਿਲ ਕੇ ਭਾਵੁਕ ਹੋ ਉਠੇ ਅਤੇ ਉਨ੍ਹਾਂ ਦੇ ਚਿਹਰਿਆਂ ’ਤੇ ਅਨੋਖੀ ਖੁਸ਼ੀ ਵੇਖਣ ਨੂੰ ਮਿਲੀ ।
ਵਿਦਿਆਰਥੀਆਂ ਨੂੰ ਤਿਲਕ ਲਗਾ ਕੇ ਉਨ੍ਹਾਂ ਦਾ ਸੁਆਗਤ ਕੀਤਾ ਗਿਆ।ਪੋ੍ਰਗਰਾਮ ਦਾ ਅਰੰਭ ਜੋਤ ਜਗਾ ਕੇ ਅਤੇ ਡੀ.ਏ.ਵੀ ਗਾਣ ਗਾ ਕੇ ਕੀਤਾ ਗਿਆ।ਸਕੂਲ ਦੇ ਵਿਦਿਆਰਥੀਆਂ ਨੇ ਆਏ ਹੋਏ ਮਹਿਮਾਨ ਵਿਦਿਆਰਥੀਆਂ ਦੇ ਸੁਆਗਤ ਵਿੱਚ ਗੀਤ ਵੀ ਗਾਇਆ ।
ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਨੇ ਕਿਹਾ ਕਿ ਉਨ੍ਹਾਂ ਲਈ ਇਹ ਅਤਿਅੰਤ ਖੁਸ਼ੀ ਦੀ ਗੱਲ ਹੈ ਕਿ ਸਕੂਲ ਦੇ ਵਿਦਿਆਰਥੀ ਅੱਜ ਵੱਖ-ਵੱਖ ਖੇਤਰਾਂ ਵਿੱਚ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੋਸ਼ਨ ਕਰ ਰਹੇ ਹਨ।ਉਨਾਂ ਕਿਹਾ ਕਿ ਕਈ ਵਿਦਿਆਰਥੀ ਨਾਮੀ ਸੰਸਥਾਵਾਂ ਤੋਂ ਉੱਚ-ਵਿੱਦਿਆ ਗ੍ਰਹਿਣ ਕਰ ਰਹੇ ਹਨ, ਅਨੇਕਾਂ ਵਿਦਿਆਰਥੀ ਵੱਖ-ਵੱਖ ਕੰਪਨੀਆਂ ਵਿੱਚ ਉਚੇ ਅਹੁਦਿਆਂ ’ਤੇ ਕੰਮ ਕਰ ਰਹੇ ਹਨ ਅਤੇ ਕਈ ਸਫਲ ਵਪਾਰੀ ਬਣ ਦੇਸ਼ ਦੀ ਤਰੱਕੀ ‘ਚ ਆਪਣਾ ਯੋਗਦਾਨ ਦੇ ਰਹੇ ਹਨ।ਜਿਸ ਤਰ੍ਹਾਂ ਇੱਕ ਮਾਲੀ ਆਪਣੇ ਹੱਥੀਂ ਲਗਾਏ ਫੁੱਲਾਂ ਦੇ ਪੌੌਦੇ ਦੀ ਖੁਸ਼ਬੂ ਚਾਰੇ-ਪਾਸੇ ਫੈਲਣ ਨਾਲ ਖੁਸ਼ ਹੁੰਦਾ ਹੈ, ਉਸੇ ਤਰ੍ਹਾਂ ਪ੍ਰਿੰਸੀਪਲ ਅਤੇ ਅਧਿਆਪਕ ਵੀ ਆਪਣੇ ਵਿਦਿਆਰਥੀਆਂ ਨੂੰ ਮਿਲ ਕੇ ਖੁਸ਼ੀ ਮਹਿਸੂਸ ਕਰ ਰਹੇ ਹਨ, ਜਿਨ੍ਹਾਂ ਨੂੰ ਸ਼ਬਦਾਂ ਰਾਹੀਂ ਬਿਆਨ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਕੂਲ ਦੀਆਂ ਪ੍ਰਾਪਤੀਆਂ ਤੇ ਭਵਿੱਖੀ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ।
ਵਿਦਿਆਰਥੀਆਂ ਨੇ ਸਕੂਲ ਨਾਲ ਸਬੰਧਤ ਆਪਣੀਆਂ ਯਾਦਾਂ ਤੇ ਤਜੱਰਬੇ ਸਾਂਝੇ ਕੀਤੇ।ਵਿਦਿਆਰਥੀਆਂ ਦੇ ਮਨੋਰੰਜਨ ਲਈ ਲੜਕੀਆਂ ਅਤੇ ਲੜਕਿਆਂ ਨੂੰ ਵੱਖ-ਵੱਖ ਖੇਡਾਂ ਖਿਡਾਈਆਂ ਗਈਆਂ।ਸਾਰੇ ਵਿਦਿਆਰਥੀਆਂ ਨੇ ਇਹਨਾਂ ਖੇਡਾਂ ਦਾ ਭਰਪੂਰ ਅਨੰਦ ਮਾਣਿਆ।ਵਿਦਿਆਲੇ ‘ਚ ਮੁੱਖ ਰੂਪ ਵਿੱਚ ਉਹਨਾਂ ਵਿਦਿਆਰਥੀਆਂ ਨੂੰ ਪੌਦੇ ਦੇ ਕੇ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਦੇ ਜਨਮ-ਦਿਵਸ ਦਸੰਬਰ ਮਹੀਨੇ ਵਿੱਚ ਹਨ।
Check Also
68ਵੀਆਂ ਨੈਸ਼ਨਲ ਖੇਡਾਂ ‘ਚੋਂ ਕੋਮਲਪ੍ਰੀਤ ਨੇ ਜਿੱਤਿਆ ਕਾਂਸੇ ਦਾ ਤਮਗਾ
ਭੀਖੀ, 21 ਨਵੰਬਰ (ਕਮਲ ਜ਼ਿੰਦਲ) – ਜੰਮੂ ਵਿਖੇ ਹੋਈਆਂ 68ਵੀਆਂ ਨੈਸ਼ਨਲ ਖੇਡਾਂ ਵਿੱਚ ਸਰਵਹਿੱਤਕਾਰੀ ਵਿੱਦਿਆ …