Thursday, September 24, 2026

ਅੰਤ੍ਰਿੰਗ ਮੈਂਬਰ ਬਣੇ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਨਵ-ਨਿਯੁੱਕਤ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ ਦਾ PPNJ0712201914ਸ੍ਰੀ ਦਰਬਾਰ ਸਾਹਿਬ ਦੇ ਦਫ਼ਤਰ ਪੁੱਜਣ ’ਤੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਸਮੇਤ ਸਟਾਫ਼ ਵੱਲੋਂ ਸਵਾਗਤ ਕੀਤਾ ਗਿਆ।ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੇ ਗੁਰੂ ਬਖ਼ਸ਼ਿਸ਼ ਸਿਰਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਵੀ ਕੀਤਾ।ਇਸ ਦੌਰਾਨ ਜਥੇਦਾਰ ਖਾਪੜਖੇੜੀ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸਦਕਾ ਉਨ੍ਹਾਂ ਨੂੰ ਕੌਮ ਦੀ ਇਹ ਸੇਵਾ ਮਿਲੀ ਹੈ, ਜਿਸ ਨੂੰ ਉਹ ਗੁਰੂ ਸਾਹਿਬ ਦੀ ਭੈ-ਭਾਵਨੀ ਵਿਚ ਰਹਿ ਕੇ ਨਿਭਾਉਣਗੇ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਸਰਵਉੱਚ ਸੰਸਥਾ ਹੈ, ਜਿਸ ਦੇ ਪ੍ਰਬੰਧਕੀ ਫੈਸਲਿਆਂ ਸਬੰਧੀ ਅੰਤ੍ਰਿੰਗ ਕਮੇਟੀ ਦਾ ਹਿੱਸਾ ਬਣਨਾ ਫਖਰ ਵਾਲੀ ਗੱਲ ਹੈ।ਉਨ੍ਹਾਂ ਕਿਹਾ ਕਿ ਉਹ ਕੌਮ ਦੀ ਇਸ ਮਾਣਮੱਤੀ ਸੰਸਥਾ ਦੇ ਇਤਿਹਾਸ, ਰਵਾਇਤਾਂ ਤੇ ਪ੍ਰੰਪਰਾਵਾਂ ਦੀ ਰੌਸ਼ਨੀ ਵਿਚ ਕਾਰਜਸ਼ੀਲ ਰਹਿਣਗੇ।
            ਇਸ ਮੌਕੇ ਜਸਵਿੰਦਰ ਸਿੰਘ ਦੀਨਪੁਰ ਤੋਂ ਇਲਾਵਾ ਡਾ. ਧਰਮਜੀਤ ਸਿੰਘ ਕਾਰਸੇਵਾ ਵਾਲੇ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ ਤੇ ਜਗਤਾਰ ਸਿੰਘ ਸ਼ਹੂਰਾ, ਦਿਲਰਾਜ ਸਿੰਘ ਗਿੱਲ, ਇੰਚਾਰਜ ਮਨਜੀਤ ਸਿੰਘ ਤਲਵੰਡੀ, ਰਣਜੀਤ ਸਿੰਘ ਰਾਣਾ ਤੇ ਬਲਦੇਵ ਸਿੰਘ ਆਦਿ ਮੌਜੂਦ ਸਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply