Friday, October 18, 2024

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਮਾਤਾ ਗੁਜਰੀ ਜੀ ਦਾ ਵਿਆਹ ਪੁਰਬ ਮਨਾਇਆ

ਬੀਬੀਆਂ ਆਪਣੇ ਬੱਚੇ-ਬੱਚੀਆਂ ਨੂੰ ਸ਼ਹੀਦਾਂ ਦੇ ਇਤਿਹਾਸ ਨਾਲ ਜੋੜਨ ਜਥੇ:  ਅਵਤਾਰ ਸਿੰਘ

PPN29091420

ਕਰਤਾਰਪੁਰ (ਜਲੰਧਰ) , 29 ਸਤੰਬਰ (ਹਰਦੀਪ ਸਿਘ ਦਿਓਲ/ਪਵਨਦੀਪ ਸਿਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ਹਿੰਦ ਦੀ ਚਾਦਰ ਤੇ ਮਾਨਵਤਾ ਦੀ ਆਜ਼ਾਦੀ ਦੇ ਅਦੁ’ਤੀ ਸ਼ਹੀਦ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਤੇ ਜਗਤ ਮਾਤਾ ਗੁਜਰੀ ਦੇ ਵਿਆਹ ਪੁਰਬ ਦੀ ਵਰ੍ਹੇਗੰਢ ਦੇ ਸਬੰਧ ਵਿੱਚ ਇਤਿਹਾਸਕ ਸ਼ਹਿਰ ਕਰਤਾਰਪੁਰ ਸਾਹਿਬ ਦੀ ਪਾਵਨ ਧਰਤੀ ਤੇ ਮਹਾਨ ਗੁਰਮਤਿ ਸਮਾਗਮ ਕਰਵਾਏ ਗਏ।ਇਸ ਸਬੰਧ ਵਿੱਚ ਗੁਰਦੁਆਰਾ ਮਾਤਾ ਗੁਜਰੀ ਜੀ ਦਿਆਲਪੁਰ ਗੇਟ ਕਰਤਾਰਪੁਰ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ।ਉਪਰੰਤ ਸਵੇਰੇ 10 ਵਜੇ ਤੋਂ 4 ਵਜੇ ਤੱਕ ਸ੍ਰੀ ਗੁਰੂ ਅਰਜਨ ਦੇਵ ਜੀ ਪਬਲਿਕ ਸਕੂਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਭਾਈ ਸਤਿੰਦਰਬੀਰ ਸਿੰਘ ਤੇ ਭਾਈ ਸਤਨਾਮ ਸਿੰਘ ਕੋਹਾੜਕਾ ਹਜ਼ੂਰੀ ਰਾਗੀ ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਲਾਹੀ ਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਪੰਥ ਪ੍ਰਸਿ’ਧ ਢਾਡੀ ਗਿਆਨੀ ਗੁਰਪ੍ਰੀਤ ਸਿੰਘ ਲਾਂਡਰਾ ਨੇ ਮਾਤਾ ਗੁਜਰੀ ਜੀ ਦੇ ਸਵਿੱਚੇ ਸੁਵਿੱਚੇ ਤੇ ਕੁਰਬਾਨੀਆਂ ਭਰੇ ਜੀਵਨ ਦਾ ਪ੍ਰਸੰਗ ਸੁਣਾਇਆ।
ਸਮਾਗਮ ਵਿਵਿੱਚ ਉਚੇਚੇ ਤੌਰ ਤੇ ਪਹੁੰਚੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਤਾ ਗੁਜਰੀ ਜੀ ਵਰਗਾ ਸਿ’ਖੀ ਸਿਦਕ, ਭਰੋਸਾ ਅਤੇ ਲਾਸਾਨੀ ਕੁਰਬਾਨੀ ਦਾ ਇਤਿਹਾਸ ਦੁਨੀਆਂ ਵਿਵਿੱਚ ਕਿਤੇ ਵੀ ਨਹੀਂ ਮਿਲਦਾ।ਉਨ੍ਹਾਂ ਕਿਹਾ ਕਿ ਮਾਤਾ ਗੁਜਰੀ ਜੀ ਨੇ ਸਿ’ਖ ਪੰਥ ਤੇ ਮਾਨਵਤਾ ਨੂੰ ਬਚਾਉਣ ਦੀ ਖਾਤਿਰ ਪਹਿਲਾ ਪਤੀ ਵਾਰਿਆ, ਫਿਰ ਪੋਤਰੇ ਤੇ ਪੁੱਤਰ ਵਾਰਿਆ, ਪਰ ਸਿ’ਖੀ ਸਿਦਕ ਨਹੀਂ ਛ’ਡਿਆ ਤੇ ਆਪਣੇ ਇਰਾਦਿਆਂ ਤੇ ਦ੍ਰਿੜ ਰਹੇ।ਉਨ੍ਹਾਂ ਕਿਹਾ ਕਿ ਮਾਤਾ ਜੀ ਨੇ ੭ ਸਾਲ ਤੇ 9 ਸਾਲ ਦੇ ਬਾਬਾ ਜੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਜੀ ਨੂੰ ਨਵਾਬ ਦੀ ਕਚਿਹਰੀ ਵਿੱਚ ਭੇਜਣ ਸਮੇਂ ਸਿਦਕੀ ਹੋਣ ਤੇ ਆਪਾ ਕੁਰਬਾਨ ਕਰਨ ਦੀ ਪ੍ਰੇਰਣਾ ਦਿੱਤੀ।ਉਨ੍ਹਾਂ ਕਿਹਾ ਕਿ ਦਸਮ ਪਿਤਾ ਦੇ ਛੋਟੁੇਛੋਟੇ ਲਾਲਾਂ ਨੇ ਨਿੱਕੀਆਂ ਜਿੰਦਾਂ ਵੱਡੇ ਸਾਕਿਆਂ ਦਾ ਇਤਿਹਾਸ ਰਚਿਆ ਤੇ ਸਰਹੰਦ ਦੀ ਧਰਤੀ ਤੇ ਢਾਹੇ ਗਏ ਇਸ ਕਹਿਰ ਦਾ ਬਦਲਾ ਬਾਬਾ ਬੰਦਾ ਸਿੰਘ ਬਹਾਦਰ ਨੇ ਸਰਹੰਦ ਦੀ ਇੱਟ ਨਾਲ ਇੱਟ ਖੜਕਾ ਕੇ ਲਿਆ।
ਸਿੱਖੀ ਨੂੰ ਨਵਾਂ ਸਰੂਪ ਦੇਣ ਲਈ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਤੇ ਅਦੁੱਤੀ ਕੁਰਬਾਨੀ ਉਪਰੰਤ ੧੬੯੯ ਈਸਵੀ ਵਿੱਚ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਖਾਲਸਾ ਪੰਥ ਦੀ ਸਿਰਜਣਾ ਕੀਤੀ ਅਤੇ ਪੰਜ ਕਿਲੇ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਸ੍ਰੀ ਤਾਰਾਗੜ੍ਹ ਸਾਹਿਬ, ਸ੍ਰੀ ਫਤਿਹਗੜ੍ਹ ਸਾਹਿਬ, ਸ੍ਰੀ ਹੋਲਗੜ੍ਹ ਸਾਹਿਬ ਤੇ ਸ੍ਰੀ ਲੋਹਗੜ੍ਹ ਸਾਹਿਬ ਉਸਾਰੇ।ਉਨ੍ਹਾਂ ਕਿਹਾ ਕਿ ਮਾਤਾ ਗੁੁਜਰੀ ਜੀ ਦੀ ਯਾਦ ਵਿੱਚ ਕਰਤਾਰਪੁਰ ਸਾਹਿਬ ਦੀ ਧਰਤੀ ਤੇ ਮਾਤਾ ਗੁਜਰੀ ਜੀ ਕਾਲਜ ਖੋਲ੍ਹਿਆ ਗਿਆ ਹੈ।ਜਿੱਥੇ ਵਿਦਿਆਰਥਣਾਂ ਨੂੰ ਦੁਨਿਆਵੀ ਵਿਦਿਆ ਦੇ ਨਾਲੁਨਾਲ ਸਿੱਖ ਧਰਮ ਤੇ ਫਲਸਫ਼ੇ ਨਾਲ ਜੋੜਿਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਇਹ ਸਮਾਗਮ ਅੱਜ ਪਹਿਲੀ ਵਾਰ ਮਨਾਇਆ ਗਿਆ ਹੈ ਤੇ ਪੰਥ ਦੀ ਨੁਮਾਇੰਦਾ ਜਮਾਤ ਸ਼ੋ੍ਰਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਸਦਕਾ ਹਰ ਸਾਲ ਮਨਾਇਆ ਜਾਇਆ ਕਰੇਗਾ।ਉਨ੍ਹਾਂ ਕਿਹਾ ਇਸ ਗੁਰਮਤਿ ਸਮਾਗਮ ਦਾ ਮਕਸਦ ਸਿਰਫ਼ ਨੌਜਵਾਨ ਪੀੜ੍ਹੀ ਨੂੰ ਬਾਣੀ ਤੇ ਬਾਣੇ ਨਾਲ ਜੋੜਨ ਦਾ ਹੈ।ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਬੈਠੀਆਂ ਮੇਰੀਆਂ ਬੀਬੀਆਂ ਭੈਣਾਂ ਅਤੇ ਮਾਤਾਵਾਂ ਨੂੰ ਮੇਰੀ ਬੇਨਤੀ ਹੈ ਕਿ ਪਹਿਲਾਂ ਆਪਣੇ ਘਰਾਂ ਵਿੱਚ ਝਾਤੀਆਂ ਮਾਰੋ ਅਤੇ ਗੁਰਬਾਣੀ ਤੇ ਗੁਰਮਤਿ ਦੇ ਆਸ਼ੇ ਨਾਲ ਜੁੜੋ ਅਤੇ ਫੇਰ ਆਪਣੇ ਬੱਚੇ ਬੱਚੀਆਂ ਨੂੰ ਸ਼ਹੀਦ ਸਿੰਘਾਂੁਸਿੰਘਣੀਆਂ ਦੇ ਇਤਿਹਾਸ ਨਾਲ ਜੋੜ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰੋ।ਇਸ ਉਪਰੰਤ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਮੱਲ੍ਹ ਸਿੰਘ ਜਥੇਦਾਰ ਕੇਸਗੜ੍ਹ ਸਾਹਿਬ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਸਾਹਿਬ, ਸਿਰੋਪਾਓ ਤੇ ਲੋਈ ਦੇ ਕੇ ਸਨਮਾਨਿਤ ਕੀਤਾ।
ਸਮਾਗਮ ਵਿੱਚ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜੀ ਜਥੇਦਾਰ ਤਖ਼ਤ ਸ੍ਰੂੀ ਕੇਸਗੜ੍ਹ ਸਾਹਿਬ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਿੰਘ ਸਾਹਿਬ ਗਿਆਨੀ ਮਾਨ ਸਿੰਘ ਜੀ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਜੀ, ਜਥੇਦਾਰ ਸੁਖਦੇਵ ਸਿੰਘ ਭੌਰ ਜਨਰਲ ਸਕੱਤਰ,ਸੰਤ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਕਾਰ ਸੇਵਾ ਵਾਲਿਆਂ ਨੇ ਵੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।ਸਟੇਜ ਸਕੱਤਰ ਦੀ ਸੇਵਾ ਗਿਆਨੀ ਭਗਵਾਨ ਸਿੰਘ ਜੌਹਲ ਨੇ ਨਿਭਾਈ।
ਇਸ ਮੌਕੇ ਜਥੇਦਾਰ ਰਣਜੀਤ ਸਿੰਘ ਕਾਹਲੋਂ, ਜਥੇਦਾਰ ਕੁਲਦੀਪ ਸਿੰਘ ਵਡਾਲਾ, ਸ. ਸ਼ਿੰਗਾਰਾ ਸਿੰਘ ਲੋਹੀਆਂ, ਸ. ਕੁਲਵੰਤ ਸਿੰਘ ਮੰਨਣ, ਸ. ਪਰਮਜੀਤ ਸਿੰਘ ਰਾਏਪੁਰ, ਬੀਬੀ ਦਲਵਿੰਦਰ ਕੌਰ ਕਾਲਰਾ, ਬੀਬੀ ਗੁਰਮੀਤ ਕੌਰ ਭਟਨੂਰਾ, ਸ. ਬਲਦੇਵ ਸਿੰਘ ਕਲਿਆਣ ਮੈਂਬਰ ਸ਼ੋ੍ਰਮਣੀ ਕਮੇਟੀ, ਸ. ਦਿਲਜੀਤ ਸਿੰਘ ਬੇਦੀ ਤੇ ਸ. ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸ. ਸੰਤੋਖ ਸਿੰਘ ਮੀਤ ਸਕੱਤਰ, ਕੈਬਨਿਟ ਮੰਤਰੀ ਸ. ਅਜੀਤ ਸਿੰਘ ਕੁਹਾੜ, ਸ. ਸਰਵਨ ਸਿੰਘ ਫਿਲੌਰ, ਐਮ ਐਲ ਏ ਕਰਤਾਰਪੁਰ, ਸ. ਇੰਦਰ ਮੋਹਣ ਸਿੰਘ ਅਨਜਾਣ ਸੁਪਰਵਾਈਜ਼ਰ, ਸ. ਸਰਵਣ ਸਿੰਘ ਮੈਨੇਜਰ, ਡਾ: ਕਾਲਾ ਸਿੰਘ ਪ੍ਰਿੰਸੀਪਲ ਆਦਿ ਹਾਜ਼ਰ ਸਨ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …

Leave a Reply